ਇਰਾਕ 'ਚ ਮਾਰੇ ਗਏ 39 ਭਾਰਤੀਆਂ ਨੂੰ ਮੋਮਬਤੀਆਂ ਜਗਾ ਕੇ ਦਿੱਤੀ ਸ਼ਰਧਾਜਲੀ (ਵੀਡੀਓ)

03/21/2018 12:10:15 PM

ਅੰਮ੍ਰਿਤਸਰ (ਸੁਮਿਤ ਖੰਨਾ) : ਇਰਾਕ 'ਚ 39 ਭਾਰਤੀਆਂ ਦੇ ਮਾਰੇ ਜਾਣ ਦੀ ਖਬਰ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ, ਜਿੱਥੇ ਦੇਸ਼ ਵਾਸੀ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਫਰਿਆਦ ਕਰ ਰਹੇ ਹਨ। ਅੰਮ੍ਰਿਤਸਰ 'ਚ ਵੀ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਸਮਾਜ ਸੇਵੀ ਸੰਸਥਾ ਵੱਲੋਂ ਮੋਮਬੱਤੀਆਂ ਜਗਾ ਕੇ ਸ਼ਰਧਾਜਲੀ ਦਿੱਤੀ ਗਈ, ਜਿੱਥੇ ਉਨ੍ਹਾਂ ਨੇ ਇਸ ਹਾਦਸੇ ਦੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮਰੇ 39 ਭਾਰਤੀਆਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਦੀ ਵੀ ਸਰਕਾਰ ਨੂੰ ਮੰਗ ਕੀਤੀ।
ਜਾਣਕਾਰੀ ਮੁਤਾਬਕ ਮਾਰੇ ਗਏ ਇਨ੍ਹਾਂ 39 ਭਾਰਤੀਆਂ 'ਚੋਂ 31 ਪੰਜਾਬੀ ਹਨ ਹਨ ਜਿਨ੍ਹਾਂ ਦੇ ਪਰਿਵਾਰ ਵਾਲਿਆਂ ਪਿਛਲੇ 4 ਸਾਲਾ ਤੋਂ ਵਾਪਸ ਆਉਣ ਦੀ ਉਮੀਦ ਸੀ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।