ਗੁਰੂ ਘਰ ’ਚ ਪੁਲਸ ਦਾ ਜੁੱਤੀਆਂ ਪਾ ਕੇ ਦਾਖ਼ਲ ਹੋਣਾ ਬੇਹੱਦ ਮੰਦਭਾਗਾ: ਗਿਆਨੀ ਰਘਬੀਰ ਸਿੰਘ

Saturday, Nov 25, 2023 - 04:57 PM (IST)

ਅੰਮ੍ਰਿਤਸਰ (ਸਰਬਜੀਤ)-ਸੁਲਤਾਨਪੁਰ ਲੋਧੀ ਵਿਖੇ 23 ਨਵੰਬਰ ਨੂੰ ਨਿਹੰਗ ਸਿੰਘਾਂ ਅਤੇ ਪੁਲਸ ਵਿਚਕਾਰ ਵਾਪਰੀ ਹਿੰਸਕ ਘਟਨਾ 'ਤੇ ਪੁਲਸ ਦਾ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਣਾ ਬਹੁਤ ਹੀ ਨਿੰਦਨਯੋਗ ਘਟਨਾ ਹੈ। ਗੁਰੂ ਘਰ ਵਿਚ ਪੁਲਸ ਦੇ ਜੁੱਤੀਆਂ ਪਾ ਕੇ ਦਾਖ਼ਲ ਹੋਣ ਅਤੇ ਮਰਯਾਦਾ ਦੀ ਉਲਘੰਣਾ ਲਈ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ।  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਿਲਕੁਲ ਸਾਹਮਣੇ ਪੈਂਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ (ਛਾਉਣੀ ਨਿਹੰਗ ਸਿੰਘਾਂ) ਵਿਖੇ ਟਕਰਾਅ ਤੇ ਤਲਖ਼ ਹਾਲਾਤ ਪੈਦਾ ਹੋਣ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।

ਇਹ ਵੀ ਪੜ੍ਹੋ-  ਟਰੇਨ 'ਚ ਖ਼ਰਾਬ ਖਾਣਾ ਪਰੋਸਣ 'ਤੇ ਲੱਗੇਗਾ ਭਾਰੀ ਜੁਰਮਾਨਾ, ਤੈਅ ਕੀਤੀਆਂ 4 ਸ਼੍ਰੇਣੀਆਂ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਦੋਂ ਪੁਲਸ ਨਿਹੰਗ ਸਿੰਘਾਂ ਦੀ ਛਾਉਣੀ ਵਿਚ ਦਾਖ਼ਲ ਹੋਈ ਤਾਂ ਉਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਹੇ ਸਨ। ਜਿਸ ਤਰ੍ਹਾਂ ਪੁਲਸ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਈ, ਇਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਖੰਡਤ ਹੋ ਸਕਦੇ ਸਨ, ਪਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸਮੇਂ ਸਿਰ ਪਹੁੰਚ ਕੇ ਸ੍ਰੀ ਅਖੰਡ ਪਾਠ ਸਾਹਿਬ ਜਾਰੀ ਰੱਖੇ। 

ਇਹ ਵੀ ਪੜ੍ਹੋ- ਬਾਬੇ ਨਾਨਕ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਨਿਹੰਗ ਸਿੰਘਾਂ ਦੀ ਛਾਉਣੀ ’ਚ ਦਾਖ਼ਲ ਹੋਣ ਸਮੇਂ ਹੋਏ ਟਕਰਾਅ ’ਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋਣਾ ਵੀ ਦੁਖਦਾਈ ਹੈ। ਪਰ ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ਦੇ ਆਪਸੀ ਮਸਲੇ ਵਿਚ ਪੁਲਸ ਦਾ ਗੈਰ ਪੇਸ਼ੇਵਰ ਢੰਗ ਨਾਲ ਦਖ਼ਲ ਦੇਣਾ ਅਤੇ ਗੁਰੂ ਘਰ ਦੀ ਮਾਣ ਮਰਯਾਦਾ ਦਾ ਉਲੰਘਣ ਕਰਨਾ ਨਾ ਕੇਵਲ ਪੁਲਸ ਪ੍ਰਸ਼ਾਸਨ ਸਗੋਂ ਪੰਜਾਬ ਸਰਕਾਰ ਦੀ ਮਨਸ਼ਾ ਉਪਰ ਵੀ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਆਟੋਮੋਬਾਇਲ ਇੰਜੀਨੀਅਰ ਨੇ ਕੀਤਾ ਕਮਾਲ, ਪਰਾਲੀ ਤੋਂ ਹੀ ਤਿਆਰ ਕਰ ਦਿੱਤੀ ਬੇਮਿਸਾਲ ਚੀਜ਼

ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਅਜਿਹਾ ਰਵੱਈਆ ਅਖ਼ਤਿਆਰ ਕਰਨ ਤੋਂ ਹਮੇਸ਼ਾ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਨੂੰ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨ ਦੀ ਲੋੜ ਹੈ, ਤਾਂ ਜੋ ਕੋਈ ਬਾਹਰੀ ਤਾਕਤ ਸਿੱਖਾਂ ਦੇ ਮਾਮਲਿਆਂ ਵਿਚ ਦਖ਼ਲ ਦੇਣ ਅਤੇ ਸਿੱਖਾਂ ਨੂੰ ਵੰਡਣ ਦੇ ਮਨਸੂਬਿਆਂ ਵਿਚ ਕਾਮਯਾਬ ਨਾ ਹੋ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News