ਸਰਹੱਦ ਨੇੜਿਓਂ ਇਟਲੀ ਦਾ ਪਿਸਤੌਲ ਤੇ ਚੀਨ ਦਾ ਡਰੋਨ ਬਰਾਮਦ
Monday, Jun 08, 2026 - 04:13 PM (IST)
ਤਰਨਤਾਰਨ (ਰਮਨ)-ਜ਼ਿਲੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜਿਓਂ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਵਿਦੇਸ਼ੀ ਪਿਸਤੌਲ ਅਤੇ ਡਰੋਨ ਨੂੰ ਬਰਾਮਦ ਕਰਨ ਵਿਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਜਿਸ ਦੇ ਸਬੰਧ ਵਿਚ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਖਾਣਾ ਖਾਲੜਾ ਦੀ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਡਲ ਦੇ ਖੇਤਾਂ ਵਿਚ ਇਤਰਾਜ਼ਯੋਗ ਵਸਤੂ ਅਤੇ ਡਰੋਨ ਡਿੱਗਾ ਹੋਇਆ ਹੈ। ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਬੀ.ਐੱਸ.ਐੱਫ ਦੀ 142 ਦੇ ਜਵਾਨਾਂ ਨਾਲ ਸਾਂਝੇ ਤੌਰ ਉਪਰ ਤਲਾਸ਼ੀ ਅਭਿਆਨ ਪਿੰਡ ਵਿਚ ਚਲਾਇਆ ਗਿਆ, ਜਿੱਥੇ ਜ਼ਮੀਨ ਉਪਰ ਡਿੱਗੇ ਹੋਏ ਇਕ ਪੀਲੇ ਰੰਗ ਦੇ ਪੈਕਟ ਨੂੰ ਖੋਲ੍ਹਣ ਦੌਰਾਨ ਉਸ ਵਿਚੋਂ ਇਟਲੀ ਦੇ ਬਣੇ ਹੋਏ 30 ਬੋਰ ਪਿਸਤੌਲ ਨੂੰ ਬਰਾਮਦ ਕੀਤਾ ਗਿਆ, ਜੋ ਚੀਨ ਦੇ ਬਣੇ ਹੋਏ ਡਰੋਨ ਨਾਲ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਆਇਆ ਸੀ। ਡੀ.ਐੱਸ.ਪੀ ਅਤੁਲ ਸੋਨੀ ਨੇ ਦੱਸਿਆ ਕਿ ਡਰੋਨ ਅਤੇ ਪਿਸਤੌਲ ਨੂੰ ਕਬਜ਼ੇ ਵਿਚ ਲੈਂਦੇ ਹੋਏ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
