ਜਾਗੋ ਪਾਰਟੀ ਦਿੱਲੀ ਇਕਾਈ ਦੇ ਪ੍ਰਧਾਨ ਚਮਨ ਸਿੰਘ ਨੇ ਸਕੱਤਰੇਤ ਅਕਾਲ ਤਖ਼ਤ ਨੂੰ ਸੌਂਪਿਆ ਸਿਰਸਾ ਖ਼ਿਲਾਫ਼ ਪੱਤਰ

06/19/2021 7:01:05 PM

ਅੰਮ੍ਰਿਤਸਰ (ਅਨਜਾਣ) - ਜਾਗੋ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਚਮਨ ਸਿੰਘ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਨਰੇਰੀ ਸੈਕਟਰੀ ਨੂੰ ਪੱਤਰ ਸੌਂਪਿਆ। ਇਸ ਪੱਤਰ ’ਚ ਉਨ੍ਹਾਂ ਸਿਰਸਾ ਖ਼ਿਲਾਫ਼ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਘਾਣ ਕਰਨ ਦੇ ਦੋਸ਼ ਲਗਾਉਂਦਿਆਂ ਇਨਕੁਆਰੀ ਕਮੇਟੀ ਬਿਠਾਉਣ ਦੀ ਮੰਗ ਕੀਤੀ ਹੈ। ਚਮਨ ਸਿੰਘ ਨੇ ਗੁਰਚਰਨ ਸਿੰਘ ਬੱਬਰ ਨਾਮ ਦੇ ਵਿਅਕਤੀ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ 1984 ਸਮੇਂ ਪੈਦਲ ਚੱਲਦਾ ਸੀ ਤੇ ਅੱਜ ਕਰੋੜਾਂ ਰੁਪਿਆਂ ਦਾ ਮਾਲਿਕ ਹੈ, ਉਸ ਨੇ ਦਿੱਲੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਬਲੈਕਮੇਲ ਕਰਕੇ ਉਸ ਕੋਲੋਂ ਮੋਟੀ ਰਕਮ ਵਸੂਲੀ ਹੈ। 

ਹਿੰਦੂ ਤੋਂ ਸਿੱਖ ਸਜੇ ਨੌਜਵਾਨ ਦੀ ਬੇਮਿਸਾਲ ਸੇਵਾ, ਸੋਨੇ ਦੀ ਸਿਆਹੀ ਨਾਲ ਲਿਖ ਰਿਹੈ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਵੀਡੀਓ)

ਉਨ੍ਹਾਂ ਗੱਲਬਾਤ ਦੌਰਾਨ ਮਨਜਿੰਦਰ ਸਿੰਘ ਸਿਰਸਾ ਦੀ ਤਸਵੀਰ ਦੇ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਨਰੇਰੀ ਸਕੱਤਰ ਨੂੰ ਸੌਂਪੀ ਚਿੱਠੀ ਦਿਖਾਈ ਅਤੇ ਸਿਰਸਾ ਖ਼ਿਲਾਫ਼ ਇਨਕੁਆਰੀ ਕਮੇਟੀ ਬਿਠਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਬਾਬੂ ਸਿੰਘ ਦਿਗੂਆ ਖ਼ਿਲਾਫ਼ ਕਮੇਟੀ ਬਣ ਸਕਦੀ ਹੈ ਤਾਂ ਸਿਰਸਾ ਖ਼ਿਲਾਫ਼ ਕਿਉਂ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਸੁਪਰ ਸਟਾਰ ਅਮਿਤਾਬ ਬਚਨ ਕੋਲੋਂ ਸਿਰਸਾ ਵੱਲੋਂ ਕੋਵਿਡ-19 ਲਈ ਵਸੂਲੀ ਗਈ ਰਕਮ ਦਾ ਜ਼ਿਕਰ ਵੀ ਕੀਤਾ। ਉਸ ਨੇ ਕਿਹਾ ਕਿ ਦਿੱਲੀ ਦੰਗਿਆਂ ਵਿੱਚ ਸ਼ਹੀਦ ਹੋਏ 15 ਲੱਖ ਸਿੱਖਾਂ ਨੂੰ ਹਾਲੇ ਤੱਕ ਨਹੀਂ ਭੁੱਲੇ। 

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

ਉਨ੍ਹਾਂ ਅੱਗੇ ਕਿਹਾ ਕਿ ਲੱਖੀ ਸ਼ਾਹ ਵਣਜਾਰਾ ਜਿਹੜਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਅਸਥਾਨ ਹੈ ਤੇ ਜਿੱਥੇ ਕੋਵਿਡ - 19 ਸੈਂਟਰ ਖੋਲ੍ਹਿਆ ਹੈ, ਓਥੇ ਡਾਕਟਰਾਂ ਵੱਲੋਂ ਗਾਣੇ ਗਾਏ ਜਾਂਦੇ ਨੇ। ਇਸ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਮਰਯਾਦਾ ਦਾ ਘਾਣ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸੁਪਰੀਮ ਹੈ ਤੇ ਹਰ ਗੁਰੂ ਨਾਨਕ ਨਾਮ ਲੇਵਾ, ਗੁਰੂ ਗੋਬਿੰਦ ਸਿੰਘ ਨਾਮ ਲੇਵਾ ਸਿੱਖ ਉਸਤੇ ਪੂਰਨ ਤੇ ਦ੍ਰਿੜ ਵਿਸ਼ਵਾਸ ਰੱਖਦਾ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ


rajwinder kaur

Content Editor

Related News