ਜਗਰਾਓਂ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਮੰਦਭਾਗੀ ਅਤੇ ਦੁੱਖਦਾਈ :ਗਿ.ਹਰਪ੍ਰੀਤ ਸਿੰਘ
Monday, Apr 04, 2022 - 01:43 PM (IST)

ਅੰਮ੍ਰਿਤਸਰ (ਅਨਜਾਣ) - ਜੇਕਰ ਹਰ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਜ਼ਿੰਮੇਵਾਰੀ ਸੁਹਿਰਦਤਾ ਨਾਲ ਨਿਭਾਏ ਤਾਂ ਸ਼ਾਰਟ ਸਰਕਟ ਤੋਂ ਹੋਣ ਵਾਲੇ ਹਾਦਸਿਆਂ ਤੋਂ ਨਿਜ਼ਾਤ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਣ ਵਾਲੀ ਬੇਅਦਬੀ ਤੋਂ ਬਚਿਆ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਸਿੰਘ ਸਾਹਿਬ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਸਿੰਘ ਸਾਹਿਬ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਬਿਜਲੀ ਯੰਤਰਾਂ ਦਾ ਸਹੀ ਉਪਯੋਗ ਨਾ ਕਰਨ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਹੋਣ ਦੀਆਂ ਦੁੱਖਦਾਈ ਘਟਨਾਵਾਂ ਦਿਨੋ-ਦਿਨ ਵਧ ਰਹੀਆਂ ਹਨ। ਬੀਤੇ ਦਿਨੀਂ ਜਗਰਾਓਂ ਦੇ ਗੁਰਦੁਆਰਾ ਅਜੀਤਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਿਧੌਰ, ਮਜੌਲਾ ਜ਼ਿਲ੍ਹਾ ਪੀਲੀਭੀਤ (ਯੂ ਪੀ) ਵਿਖੇ ਬਿਜਲੀ ਦਾ ਸ਼ਾਰਟ-ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ਹਨ, ਜੋ ਅਤਿ ਦੁੱਖਦਾਈ ਤੇ ਮੰਦਭਾਗੀ ਘਟਨਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਸਮੋਸੇ ਵੇਚਣ ਵਾਲੀ ਜਨਾਨੀ ਦਾ ਕਤਲ
ਉਨ੍ਹਾਂ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਰ-ਬਾਰ ਆਦੇਸ਼ ਜਾਰੀ ਕਰਨ ਦੇ ਬਾਵਜੂਦ ਵੀ ਇਹ ਹਾਦਸੇ ਰੁਕ ਨਹੀਂ ਰਹੇ। ਇਸ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣ ਤਾਂ ਜੋ ਗੁਰੂ ਸਾਹਿਬ ਦਾ ਅਦਬ ਸਤਿਕਾਰ ਕਾਇਮ ਰਹਿ ਸਕੇ।
ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ