ਮਾਮਲਾ ਕੈਦੀ ਵੱਲੋਂ ਚਕਮਾ ਦੇ ਫ਼ਰਾਰ ਹੋਣ ਦਾ: ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਥਾਣੇਦਾਰਾਂ ਨੂੰ ਮੁਅੱਤਲ ਕਰ ਸ਼ੁਰੂ ਕੀਤੀ ਜਾਂਚ

Thursday, Mar 16, 2023 - 01:29 PM (IST)

ਮਾਮਲਾ ਕੈਦੀ ਵੱਲੋਂ ਚਕਮਾ ਦੇ ਫ਼ਰਾਰ ਹੋਣ ਦਾ: ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਥਾਣੇਦਾਰਾਂ ਨੂੰ ਮੁਅੱਤਲ ਕਰ ਸ਼ੁਰੂ ਕੀਤੀ ਜਾਂਚ

ਤਰਨਤਾਰਨ (ਰਮਨ)- ਸਿਵਲ ਹਸਪਤਾਲ ਤਰਨਤਾਰਨ ਵਿਖੇ ਜ਼ੇਰੇ ਇਲਾਜ ਇਕ ਕੈਦੀ ਵਲੋਂ ਸੁਰੱਖਿਆ ਮੁਲਾਜ਼ਮਾਂ ਨੂੰ ਚਕਮਾ ਦੇ ਫਰਾਰ ਹੋਣ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਫ਼ਰਾਰ ਹੋਏ ਕੈਦੀ ਅਤੇ ਦੋ ਪੁਲਸ ਕਰਮਚਾਰੀਆਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਉੱਥੇ ਜੇਲ੍ਹ ਪ੍ਰਸ਼ਾਸਨ ਵਲੋਂ ਦੋਵਾਂ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ

ਜਾਣਕਾਰੀ ਅਨੁਸਾਰ ਕਰੀਬ ਇਕ ਦਰਜਨ ਮਾਮਲਿਆਂ ’ਚ ਨਾਮਜ਼ਦ ਮੁਲਜ਼ਮ ਭੋਲਾ ਸਿੰਘ ਪੁੱਤਰ ਜਗਨਨਾਥ ਵਾਸੀ ਮੁਰਾਦਪੁਰਾ ਤਰਨਤਾਰਨ ਜੋ ਬੀਤੇ ਸਮੇਂ ਤੋਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੈਦ ਸੀ, ਜਿਸ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਤਰਨਤਾਰਨ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। ਬੀਤੇ ਸ਼ਨੀਵਾਰ ਦੇਰ ਰਾਤ ਹਸਪਤਾਲ ਦੀ ’ਚ ਦਾਖ਼ਲ ਮੁਲਜ਼ਮ ਭੋਲੂ ਪੁਲਸ ਮੁਲਾਜ਼ਮਾਂ ਨੂੰ ਚਕਮਾ ਦਿੰਦਾ ਹੋਇਆ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੁਖੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਪੁਲਸ ਨੇ ਵਾਰਡਰ ਦਲੀਪ ਸਿੰਘ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਬਿਆਨਾਂ ਹੇਠ ਫ਼ਰਾਰ ਹੋਇਆ ਕੈਦੀ ਭੋਲਾ ਸਿੰਘ ਪੁੱਤਰ ਜਗਨਨਾਥ ਵਾਸੀ ਮੁਰਾਦਪੁਰਾ ਤੋਂ ਇਲਾਵਾ ਸੁਰੱਖਿਆ ਵਿਚ ਤਾਇਨਾਤ ਜੇਲ੍ਹ ਵਾਰਡਰ ਗੁਰਪ੍ਰੀਤ ਸਿੰਘ ਅਤੇ ਜੇਲ੍ਹ ਵਾਰਡਰ ਸੁਖਦੇਵ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਵਲੋਂ ਪੁਲਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਦੇ ਹੋਏ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- 80 ਸਾਲਾ ਪਾਕਿਸਤਾਨ ਦੇ ਸਾਬਕਾ ਮੰਤਰੀ ਨੇ ਕਰਵਾਇਆ 21 ਸਾਲਾ ਕੁੜੀ ਨਾਲ ਦੂਜਾ ਵਿਆਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News