ਜ਼ੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਸੱਚਖੰਡ ਹੋਏ ਨਤਮਸਤਕ

04/19/2022 12:58:22 AM

ਅੰਮ੍ਰਿਤਸਰ (ਅਨਜਾਣ)- ਜ਼ੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਸੱਚਖੰਡ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਪ੍ਰੀਕਰਮਾਂ ਕੀਤੀ। ਸੱਚਖੰਡ ਦੇ ਸੂਚਨਾ ਕੇਂਦਰ ਵਿਖੇ ਸ: ਬੈਂਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। 

ਇਹ ਖ਼ਬਰ ਪੜ੍ਹੋ- ਦੇਵਾਂਤ ਮਾਧਵਨ ਨੇ ਡੇਨਿਸ਼ ਓਪਨ ਤੈਰਾਕੀ 'ਚ ਜਿੱਤਿਆ ਸੋਨ ਤਮਗਾ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਬਨਿਟ ਮਨਿਸਟਰ ਹੋਣ ਨਾਤੇ ਸਾਰੇ ਨੇਤਾ ਦਿਨ ਰਾਤ ਮਿਹਨਤ ਕਰ ਰਹੇ ਨੇ। ਪਿਛਲੇ ਮਨਿਸਟਰ ਫਾਈਲਾਂ ਦੱਬੀ ਬੈਠੇ ਸਨ, ਜਿਸ ਨਾਲ ਸਭ ਕੁਝ ਬਰਬਾਦ ਹੋ ਗਿਆ। ਗੁਰੂ ਦਾ ਸ਼ੁਕਰਾਨਾ ਕਰਨ ਆਇਆ ਸੀ ਅਤੇ ਸਭ ਤੀਰਥ ਅਸਥਾਨਾਂ ਤੇ ਨਤਮਸਤਕ ਹੋ ਕੇ ਜਾਵਾਂਗਾ। ਉਨ੍ਹਾਂ ਕਿਹਾ ਕਿ ਜ਼ੇਲ੍ਹਾਂ 'ਚੋਂ ਪਿਛਲੇ 15 ਦਿਨਾਂ ‘ਚ ਬਹੁਤ ਸਾਰੇ ਮੋਬਾਇਲ ਫੜ੍ਹੇ ਹਨ ਤੇ ਅੱਗੋਂ ਵੀ ਜਾਰੀ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਮੋਬਾਇਲਾਂ ‘ਚੋਂ ਜਿਸ ਵੀ ਵਿਅਕਤੀ ਦੇ ਨਾਮ ‘ਤੇ ਸਿੰਮ ਹੋਵੇਗਾ, ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਜੋ ਅਫ਼ਸਰ ਗਲਤ ਪਾਏ ਜਾ ਰਹੇ ਨੇ ਉਨ੍ਹਾਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਜ਼ੇਲ੍ਹਾਂ ‘ਚ ਵੱਡੀ ਪੱਧਰ ‘ਤੇ ਸੁਧਾਰ ਦੇਖਣ ਨੂੰ ਮਿਲੇਗਾ।

ਇਹ ਖ਼ਬਰ ਪੜ੍ਹੋ- ਸਿਟਸਿਪਾਸ ਨੇ ਫੋਕਿਨਾ ਮੋਂਟੇ ਕਾਰਲੋ ਖਿਤਾਬ ਜਿੱਤਿਆ
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News