ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ''ਚ ਹੋਏ ਪਥਰਾਅ ਮਾਮਲੇ ''ਤੇ ਬੋਲੇ ਡਿੰਪਾ
Monday, Jan 06, 2020 - 05:41 PM (IST)

ਜੈਂਤੀਪੁਰ (ਬਲਜੀਤ)-ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਪਥਰਾਅ ਅਤੇ ਪਾਕਿਸਤਾਨ ਦੇ ਇਕ ਸਿੱਖ ਪੱਤਰਕਾਰ ਦੇ ਭਰਾ ਦੀ ਹੱਤਿਆ ਨੇ ਭਾਰਤ ਵਿਚ ਵਸਦੇ ਸਮੂਹ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਰੰਧਾਵਾ ਸਿੰਘ ਚੋਗਾਵਾਂ ਦੀ ਅਗਵਾਈ ਵਿਚ ਮਿਲੇ ਵਫਦ ਨਾਲ ਗੱਲਬਾਤ ਕਰਦਿਆਂ ਕੀਤਾ।
ਡਿੰਪਾ ਨੇ ਕਿਹਾ ਕਿ ਕਈ ਦਹਾਕਿਆਂ ਤੋਂ ਬਾਅਦ ਦੋਵਾਂ ਦੇਸ਼ਾਂ ਵਿਚ ਫੈਲੀ ਨਫਰਤ ਨੂੰ ਘੱਟ ਕਰਨ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਲਾਂਘਾ ਖੋਲ੍ਹਿਆ ਗਿਆ, ਜਿਸਦੇ ਕਾਫੀ ਸਾਰਥਕ ਨਤੀਜੇ ਨਿਕਲ ਰਹੇ ਹਨ ਪਰ ਪਾਕਿਸਤਾਨ ਦੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਭਾਰਤ-ਪਾਕਿਸਤਾਨ ਦੇ ਸਬੰਧਾਂ ਨੂੰ ਦੁਬਾਰਾ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ 'ਤੇ ਰੋਕ ਲਾਈ ਜਾਵੇ। ਇਸ ਸਮੇਂ ਸਰਪੰਚ ਰੰਧਾਵਾ ਸਿੰਘ ਚੌਗਾਵਾਂ, ਰਣਜੀਤ ਸਿੰਘ, ਹੁਸਨ ਸਿਆਲਕਾ, ਸੁਖਵਿੰਦਰ ਸਿੰਘ ਢਿੱਲੋਂ, ਦਿਲਬਾਗ ਸਿੰਘ ਭੰਗਾਲੀ ਆਦਿ ਹਾਜ਼ਰ ਸਨ।