ਲੋਕ ਸਭਾ ਚੋਣਾਂ ’ਚ ਭਾਜਪਾ ਪੰਜਾਬ ਵਿਚ ਜਿੱਤ ਦਾ ਝੰਡਾ ਲਹਿਰਾਏਗੀ : ਸੁਨੀਲ ਜਾਖੜ

Thursday, Jul 20, 2023 - 02:38 PM (IST)

ਲੋਕ ਸਭਾ ਚੋਣਾਂ ’ਚ ਭਾਜਪਾ ਪੰਜਾਬ ਵਿਚ ਜਿੱਤ ਦਾ ਝੰਡਾ ਲਹਿਰਾਏਗੀ : ਸੁਨੀਲ ਜਾਖੜ

ਬਟਾਲਾ (ਬੇਰੀ)- ਭਾਰਤੀ ਜਨਤਾ ਪਾਰਟੀ ਹੀ ਇਕਲੌਤੀ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਪਹਿਲ ਦਿੱਤੀ ਹੈ ਅਤੇ ਸਮਾਂ ਆਉਣ ’ਤੇ ਮਿਹਨਤੀ ਵਰਕਰਾਂ ਨੂੰ ਬਣਦੀਆਂ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬੀਤੇ ਦਿਨ ਕਾਦੀਆਂ ਵਿਖੇ ਸਾਬਕਾ ਵਿਧਾਇਕ ਤੇ ਸੀਨੀਅਰ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਕੀਤਾ।

ਇਹ ਖ਼ਬਰ ਵੀ ਪੜ੍ਹੋ - ਮੋਗਾ ’ਚ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਕਰਨ ਵਾਲਾ ਵੱਡਾ ਸਕੈਂਡਲ ਆਇਆ ਸਾਹਮਣੇ

ਇਸ ਦੌਰਾਨ ਸਭ ਤੋਂ ਪਹਿਲਾਂ ਸੁਨੀਲ ਜਾਖੜ ਦਾ ਕਾਦੀਆਂ ਪਹੁੰਚਣ ’ਤੇ ਫਤਿਹਜੰਗ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਤੇ ਹੋਰ ਭਾਜਪਾ ਆਗੂਆਂ ਵੱਲੋਂ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਉਨ੍ਹਾਂ ਵੱਲੋਂ ਭਾਜਪਾ ਆਗੂਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਅਤੇ ਜਨਤਾ ਦੀ ਬਿਹਤਰੀ ਲਈ ਲਏ ਗਏ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਹੁਣ ਭਾਜਪਾ ’ਚ ਸ਼ਾਮਲ ਹੋ ਰਹੇ ਹਨ ਅਤੇ ਪਿੰਡਾਂ ’ਚ ਵੀ ਲੋਕ ਭਾਜਪਾ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਭਾਜਪਾ ਆਪਣੇ ਦਮ ’ਤੇ ਚੋਣ ਲੜੇਗੀ ਅਤੇ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਦਾ ਝੰਡਾ ਲਹਿਰਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ ਕੋਈ ਵਿਸ਼ੇਸ਼ ਪਹਿਲਕਦਮੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ- CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਹੌਂਸਲਾ, ਲਿਖਿਆ- 'ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ'

ਜਾਖੜ ਦੀ ਅਗਵਾਈ ’ਚ ਭਾਜਪਾ ਸੂਬੇ ’ਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋਵੇਗੀ : ਫਤਿਹਜੰਗ ਬਾਜਵਾ

ਇਸ ਮੌਕੇ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਸੁਨੀਲ ਜਾਖੜ ਦੀ ਅਗਵਾਈ ’ਚ ਸੂਬੇ ’ਚ ਭਾਜਪਾ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋਵੇਗੀ ਅਤੇ ਜਾਖੜ ਦੇ ਸੂਬਾ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਭਾਜਪਾ ਵਰਕਰਾਂ ’ਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਹੋਰ ਵੀ ਮਿਹਨਤ ਨਾਲ ਪਾਰਟੀ ਦੀ ਮਜ਼ਬੂਤ ਲਈ ਕੰਮ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਇਸ ਮੌਕੇ ਅਹਿਮਦੀਆ ਜਮਾਤ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਸੁਨੀਲ ਜਾਖੜ ਨੂੰ ਮੰਗ ਪੱਤਰ ਵੀ ਦਿੱਤਾ।

ਇਹ ਵੀ ਪੜ੍ਹੋ- ਬਠਿੰਡਾ ਦੇ ਪਿੰਡ ਵਾਸੀਆਂ 'ਚ ਵਿਦੇਸ਼ਾਂ ਪੜ੍ਹਾਈ ਕਰਨ ਦਾ ਵਧ ਰਹੀ ਇੱਛਾ

ਇਸ ਮੌਕੇ ਸਾਬਕਾ ਚੇਅਰਮੈਨ ਸੁਰੇਸ਼ ਭਾਟੀਆ, ਸੁਰੇਸ਼ ਮਹਾਜਨ, ਅਜੇ ਰਿਸੀ ਰਿੰਕੂ, ਕਮਲ ਜੋਤੀ, ਇੰਦਰ ਸੇਖੜੀ, ਤੇਜਿੰਦਰ ਸਿੰਘ ਬਿਊਟੀ ਰੰਧਾਵਾ, ਰੰਜਨ ਮਲਹੋਤਰਾ, ਵਿਜੇ ਫੌਜੀ, ਨੀਰਜ ਢੋਲਾ ਆਦਿ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News