ਪੰਜਾਬ ''ਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਲਾਲੀਆ ਦਰਿਆ ਦਾ ਕਹਿਰ, 30 ਪਿੰਡ ਹੋਏ ਪ੍ਰਭਾਵਿਤ

Sunday, Aug 24, 2025 - 05:01 PM (IST)

ਪੰਜਾਬ ''ਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਲਾਲੀਆ ਦਰਿਆ ਦਾ ਕਹਿਰ, 30 ਪਿੰਡ ਹੋਏ ਪ੍ਰਭਾਵਿਤ

ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਪਹਾੜਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਿੱਥੇ ਪੰਜਾਬ ਅੰਦਰ ਪਾਣੀ ਦਾ ਪੱਧਰ ਵਧਦਾ ਹੋਇਆ ਦਿਖਾਈ ਦੇ ਰਿਹਾ ਹੈ ਉੱਥੇ ਹੀ ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਅਧੀਨ ਵਗਦੇ ਜਲਾਲੀਆ ਦਰਿਆ 'ਚ ਵੀ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ, ਜਿਸ ਕਾਰਨ ਸਰਹੱਦੀ ਖੇਤਰ ਦੇ ਲੋਕਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਅੱਜ ਇਕ ਵਾਰ ਫਿਰ ਜਲਾਲੀਆ ਦਰਿਆ 'ਚ ਪਾਣੀ ਦਾ ਪੱਧਰ ਅਚਾਨਕ ਵੱਧਣ ਕਾਰਨ ਬਮਿਆਲ ਤੋਂ ਪਠਾਨਕੋਟ ਨੂੰ ਜਾਣ ਵਾਲੀ ਪੁੱਲੀ 'ਚ ਪਾੜ ਪੈ ਗਿਆ ਹੈ, ਜਿਸ ਕਾਰਨ ਲੋਕਾਂ ਦਾ ਆਉਣਾ ਜਾਣਾ ਬਿਲਕੁਲ ਬੰਦ ਹੋ ਗਿਆ ਹੈ। ਇਸ ਮਾਰਗ ਰਾਹੀਂ ਬਮਿਆਲ ਇਲਾਕੇ ਦੇ ਕਰੀਬ 30 ਪਿੰਡ ਪ੍ਰਭਾਵਿਤ ਹੋਏ ਹਨ ਉਧਰ ਇਸ ਪਾਣੀ ਕਾਰਨ ਬਮਿਆਲ ਸੈਕਟਰ ਅਧੀਨ ਆਉਂਦੇ ਕਰੀਬ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੀ ਲਪੇਟ 'ਚ ਆਉਣ ਕਾਰਨ ਪਰੇਸ਼ਾਨ ਹੋਣਾ ਪੈ ਰਿਹਾ ਹੈ। ਇਸ ਪਾਣੀ ਕਾਰਨ ਫਸਲਾਂ ਦਾ ਵੀ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖ਼ਦਸ਼ ਜਤਾਇਆ ਜਾ ਰਿਹਾ ਹੈ ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ, ਪ੍ਰਸ਼ਾਸਨ ਵੱਲੋਂ Alert ਜਾਰ

ਇਸ ਤੋਂ ਇਲਾਵਾ ਜੇਕਰ ਗੱਲ ਭਾਰਤ ਪਾਕਿਸਤਾਨ ਸਰਹੱਦ ਤੇ ਲੱਗੀ ਫੈਸਿੰਗ ਦੀ ਕੀਤੀ ਜਾਵੇ ਤਾਂ ਜਲਾਲੀਆ ਦਰਿਆ ਹਮੇਸ਼ਾ ਹੀ ਭਾਰਤ ਪਾਕਿਸਤਾਨ ਹੱਦ 'ਤੇ ਲੱਗੀ ਕੰਡਿਆਲੀ ਤਾਰ ਨੂੰ ਵੱਡਾ ਨੁਕਸਾਨ ਪਹੁੰਚਾਉਂਦਾ ਹੈ ਅਤੇ ਹੁਣ ਤੀਜੀ ਵਾਰ ਜਲਾਲੀਆ ਦਰਿਆ 'ਚ ਹੜ੍ਹ ਦੀ ਸਥਿਤੀ ਬਣਨ ਵੱਡਾ ਨੁਕਸਾਨ ਹੋਣਾ ਜਾਪਦਾ ਹੈ।

ਇਹ ਵੀ ਪੜ੍ਹੋ-ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ ਨੇ ਬਣਾਏ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News