13 ਨੂੰ ਜਲੰਧਰ ਵਿਖੇ ਹੋਵੇਗੀ ਵਿਸ਼ਾਲ ਰੈਲੀ ਤੇ ਰੋਸ ਮਾਰਚ

09/12/2018 1:32:59 AM

 ਬਟਾਲਾ, (ਬੇਰੀ)-  ਪੰਜਾਬ ਰੋਡਵੇਜ਼ ਬਟਾਲਾ ਦੀਆਂ ਜਥੇਬੰਦੀਆਂ ਵੱਲੋਂ ਗੇਟ ਰੈਲੀ ਕੀਤੀ ਗਈ ਅਤੇ ਸਰਕਾਰ ਵਿਰੁੱਧ ਮੁਜ਼ਾਹਰਾ  ਕੀਤਾ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਗੁਰਜੀਤ ਸਿੰਘ ਘੋਡ਼ੇਵਾਹ ਜ. ਸਕੱਤਰ ਏਕਟ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਦੇ ਵਤੀਰੇ ਵਿਰੁੱਧ 28 ਅਗਸਤ ਨੂੰ ਦੋ ਘੰਟੇ ਬੱਸ ਸਟੈਂਡ ਬੰਦ ਕਰ ਕੇ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ ਗਿਆ ਸੀ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ  ਸੀ। ਉਨ੍ਹਾਂ ਕਿਹਾ ਕਿ ਉਹ ਹੁਣ ਫਿਰ ਗੇਟ ਗੈਲੀ ਕਰ ਕੇ ਟਰਾਂਸਪੋਰਟ ਮੰਤਰੀ ਨੂੰ ਦੱਸਣਾ ਚਾਹੁੰਦੇ ਹਨ ਕਿ 13 ਤਰੀਕ ਨੂੰ ਜਲੰਧਰ ਵਿਚ ਵਿਸ਼ਾਲ ਰੈਲੀ ਕਰ ਕੇ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਇਸ ਦਿਨ ਅਗਲੇ ਐਕਸ਼ਨ ਦਾ ਵੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਮੰਗ ਕਰਦੀ ਹੈ ਕਿ ਟਰਾਂਸਪੋਰਟ ਮੰਤਰੀ ਠੇਕੇ ਵਾਲੇ ਮੁਲਾਜ਼ਮ ਪੱਕੇ ਕਰਨੇ, ਤਨਖਾਹਾਂ ਵਿਚ ਵਾਧਾ, 1990 ਵਾਲੀ ਟਰਾਂਸਪੋਰਟ ਨੀਤੀ ਲਾਗੂ ਕਰਨਾ, ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ-ਬਰਾਬਰ ਤਨਖਾਹ ਲਾਗੂ ਕਰਨਾ, ਟਾਈਮ ਟੇਬਲ ’ਚ ਇਕਸਾਰਤਾ ਅਤੇ ਮਹਿਕਮੇ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਰੋਕਣਾ ਆਦਿ  ਮੰਗਾਂ ਪੂਰੀਅਾਂ ਕਰੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਬਾਰੇ ਟਰਾਂਸਪੋਰਟ ਮੰਤਰੀ ਨੇ ਕੋਈ ਫੈਸਲਾ ਨਾ ਲਿਆ ਤਾਂ ਹੋਰ ਵੀ ਸਖਤ ਐਕਸ਼ਨ ਲਿਆ ਜਾਵੇਗਾ। ਰੈਲੀ ’ਚ ਅਵਤਾਰ ਸਿੰਘ, ਜੋਗਿੰਦਰ ਸਿੰਘ, ਵਿਜੇ ਕੁਮਾਰ, ਮਲਕੀਤ ਸਿੰਘ ਏਟਕ, ਦਵਾਰਕਾ ਨਾਥ, ਕੁਲਵੰਤ ਸਿੰਘ, ਰਵਿੰਦਰ ਸਿੰਘ, ਕੰਡਕਟਰ ਯੂਨੀਅਨ ਦੇ ਬਲਜੀਤ ਸਿੰਘ ਖੋਖਰ, ਸੁੱਚਾ ਸਿੰਘ, ਭੁਪਿੰਦਰ ਸਿੰਘ ਕਰਮਚਾਰੀ ਦਲ, ਰਵਿੰਦਰ ਸਿੰਘ, ਸਤਿੰਦਰ ਸਿੰਘ, ਵੱਸਣ ਸਿੰਘ ਇੰਟਕ, ਸੁਖਵਿੰਦਰ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।  
 


Related News