ਜਲ੍ਹਿਆਂਵਾਲਾ ਬਾਗ 20 ਜੂਨ ਤੱਕ ਨਾ ਖੋਲ੍ਹਿਆ ਤਾਂ 21ਨੂੰ ਰੱਖਾਂਗੇ ਮੌਨ ਵਰਤ : ਪ੍ਰਧਾਨ ਬਹਿਲ

06/10/2021 11:32:09 AM

ਅੰਮ੍ਰਿਤਸਰ (ਸਰਬਜੀਤ) - ਜਲ੍ਹਿਆਂਵਾਲਾ ਬਾਗ ਸ਼ਹੀਦ ਪਰਿਵਾਰ ਕਮੇਟੀ ਦੇ ਪ੍ਰਧਾਨ ਮਹੇਸ਼ ਬਹਿਲ ਨੇ ਦੱਸਿਆ ਕਿ 15 ਜੂਨ ਨੂੰ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਭਰ ਦੇ ਕਾਰੋਬਾਰ ਅਤੇ ਹੋਰ ਸੰਸਥਾਵਾਂ ਨੂੰ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਜਲ੍ਹਿਆਂਵਾਲਾ ਬਾਗ ਸ਼ਹੀਦ ਪਰਿਵਾਰ ਕਮੇਟੀ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਸ਼ਹੀਦੀ ਸਮਾਰਕ ਨੂੰ ਵੀ ਜਲਦ ਖੋਲ੍ਹਿਆ ਜਾਵੇ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਪ੍ਰਧਾਨ ਮਹੇਸ਼ ਬਹਿਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਲ੍ਹਿਆਂਵਾਲਾ ਬਾਗ ਸ਼ਹੀਦ ਪਰਿਵਾਰ ਕਮੇਟੀ ਦੇ ਦੋ ਮੈਂਬਰਾਂ ਨੂੰ ਜੱਲ੍ਹਿਆਂਵਾਲਾ ਬਾਗ ਟਰੱਸਟ ਦਾ ਮੈਂਬਰ ਬਣਾਇਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ 15 ਜੂਨ ਨੂੰ ਜਿਸ ਤਰ੍ਹਾਂ ਪੰਜਾਬ ਭਰ ਵਿੱਚ ਹਰੇਕ ਕਾਰੋਬਾਰ, ਅਦਾਰੇ ,ਸੰਸਥਾਵਾਂ ਖੋਲ੍ਹੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ 20 ਜੂਨ ਤੱਕ ਜੇਕਰ ਜਲ੍ਹਿਆਂਵਾਲਾ ਬਾਗ਼ ਨਹੀਂ ਖੁੱਲ੍ਹਿਆ ਤਾਂ 21 ਜੂਨ ਨੂੰ ਜਲ੍ਹਿਆਂਵਾਲਾ ਬਾਗ ਸ਼ਹੀਦ ਪਰਿਵਾਰ ਕਮੇਟੀ ਭਾਰਤ ਵੱਲੋਂ ਬਾਗ ਦੇ ਬਾਹਰ 2 ਘੰਟੇ ਦੇ ਮੌਨ ਵਰਤ ’ਤੇ ਬੈਠੇਗੀ। ਇਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਵਰਿੰਦਰ ਕਪੂਰ, ਨੋਨੀਸ਼ ਬਹਿਲ, ਟੇਕਚੰਦ, ਗਿਆਨ ਸਿੰਘ ਸੱਗੂ ਅਤੇ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - Surya Grahan 2021: ਭਾਰਤ ’ਚ ਅੱਜ ਲਗੇਗਾ ‘ਸੂਰਜ ਗ੍ਰਹਿਣ’, ਜਾਣੋ ਇਸ ਮੌਕੇ ਕੀ ਕਰੀਏ ਤੇ ਕਿਨ੍ਹਾਂ ਗੱਲਾਂ ਦਾ ਰੱਖੀਏ ਧਿਆਨ


rajwinder kaur

Content Editor

Related News