ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਵਾਪਰਿਆ ਹਾਦਸਾ, ਸਕੂਲ ਬੱਸ ਨੂੰ ਬਚਾਉਂਦਿਆਂ ਪ੍ਰਾਈਵੇਟ ਬੱਸ ਹੋਈ ਹਾਦਸਾਗ੍ਰਸਤ

11/14/2022 11:43:41 AM

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਅੱਜ ਸਵੇਰੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪੈਂਦੇ ਸਿੱਧਵਾਂ ਮੋੜ ’ਤੇ ਇਕ ਸਕੂਲ ਬੱਸ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਨਿੱਜੀ ਕੰਪਨੀ ਦੀ ਪ੍ਰਾਈਵੇਟ ਬੱਸ ਸੀ ਜਿਸ ’ਚ 45 ਦੇ ਕਰੀਬ ਸਵਾਰੀਆਂ ਸਵਾਰ ਸਨ।ਜਿਨ੍ਹਾਂ ’ਚੋਂ 3 ਸਵਾਰੀਆਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਸੰਤੁਲਨ ਵਿਗੜਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਇਹ ਵੀ ਪੜ੍ਹੋ- ਹਿੰਦੂ ਨੇਤਾ ਸੁਧੀਰ ਸੂਰੀ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਤਿਆਰੀ

ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਅਤੇ ਸਿਹਤ ਅਧਿਕਾਰੀਆਂ ਨੇ ਮੌਕੇ ’ਤੇ ਆ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਉਹ ਜ਼ੇਰੇ ਇਲਾਜ ਹਨ। 

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਕ ਪ੍ਰਾਈਵੇਟ ਬੱਸ ਜੋ ਤਲਵਾੜਾ ਤੋਂ ਅੰਮ੍ਰਿਤਸਰ ਜਾ ਰਹੀਂ ਸੀ। ਉਹ ਅਚਾਨਕ ਸਿੱਧਵਾਂ ਮੋੜ ਤੇ ਹਾਦਸਾ ਗ੍ਰਸਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦੌਰਾਨ ਦੋ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਇਕ ਔਰਤ ਗੰਭੀਰ ਰੂਪ ’ਚ ਜ਼ਖ਼ਮੀ ਹੋਈ ਹੈ। ਬੱਸ ਡਰਾਈਵਰ ਮੁਤਾਬਕ ਇਹ ਹਾਦਸਾ ਇਕ ਸਕੂਲੀ ਬੱਸ ਨੂੰ ਬਚਾਉਂਦੇ ਸਮੇਂ ਹੋਇਆ ਹੈ ਅਤੇ ਹੁਣ ਮੌਕੇ ਤੇ ਇਕ ਦੂਸਰੀ ਪ੍ਰਾਈਵੇਟ ਬੱਸ ਨੂੰ ਮੰਗਾ ਕੇ ਬਾਕੀ ਸਵਾਰੀਆਂ ਨੂੰ ਅੰਮ੍ਰਿਤਸਰ ਆਪਣੀ ਮੰਜ਼ਿਲ ’ਤੇ ਭੇਜ ਦਿੱਤਾ ਗਿਆ।
 

Shivani Bassan

This news is Content Editor Shivani Bassan