ਬੰਦ ਦੇ ਸੱਦੇ ਨੂੰ ਮਿਲੇ ਹੰਗਾਰੇ ਤੋਂ ਇਹ ਸਾਬਤ ਹੁੰਦਾ ਹੈ ਕਿ ਲੋਕ ਪੂਰੀ ਤਰ੍ਹਾਂ ਮੋਦੀ ਦੇ ਫ਼ੈਸਲੇ ਖ਼ਿਲਾਫ਼ ਹਨ : ਡੈਨੀ ਬੰਡਾਲਾ

09/25/2020 4:37:32 PM

ਜੰਡਿਆਲਾ ਗੁਰੂ (ਸੁਰਿੰਦਰ, ਸ਼ਰਮਾ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਆਰਡੀਨੈਂਸ ਨੂੰ ਮੁੱਖ ਰੱਖਦਿਆਂ ਉਸ ਦਾ ਵਿਰੋਧ ਕਰਦਿਆਂ ਵੱਖ-ਵੱਖ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਜੰਡਿਆਲਾ ਗੁਰੂ ਸ਼ਹਿਰ ਅਤੇ ਨਾਲ ਲਗਦੇ ਇਲਾਕੇ 'ਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਰਹੇ ਅਤੇ ਜੀ. ਟੀ. ਰੋਡ ਉਪਰ ਵੀ ਮੁਕੰਮਲ ਵਾਹਨ ਬੰਦ ਰਹੇ।

ਇਹ ਵੀ ਪੜ੍ਹੋ : ਖੇਤੀ ਬਿੱਲਾਂ ਖ਼ਿਲਾਫ਼ ਵੱਡੀ ਗਿਣਤੀ 'ਚ ਕਿਸਾਨਾਂ-ਮਜ਼ਦੂਰਾਂ ਨੇ ਅੰਮ੍ਰਿਤਸਰ ਵਿਖੇ ਰੇਲਵੇ ਮਾਰਗ ਕੀਤਾ ਜਾਮ

ਅਨਾਜ ਮੰਡੀ ਜੰਡਿਆਲਾ ਗੁਰੂ ਦੇ ਬਾਹਰ ਜੀ. ਟੀ. ਰੋਡ 'ਤੇ ਆੜ੍ਹਤੀ ਐਸੋਸੀਏਸ਼ਨ ਜੰਡਿਆਲਾ ਗੁਰੂ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਮੰਡੀ ਦੇ ਆੜ੍ਹਤੀਆਂ ਦੇ ਨਾਲ ਜੀ. ਟੀ. ਰੋਡ ਵਿਖੇ ਸੜਕ ਨੂੰ ਬੰਦ ਕਰਕੇ ਧਰਨਾ ਦਿੱਤਾ ਗਿਆ। ਇਸ ਧਰਨੇ 'ਚ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਬੰਡਾਲਾ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੀ ਖੇਤੀ ਵਿਰੋਧੀ ਬਿੱਲ ਪਾਸ ਕੀਤਾ ਗਿਆ ਹੈ ਉਹ ਕਿਸਾਨ, ਆੜ੍ਹਤੀਆਂ, ਮਜਦੂਰਾਂ ਦੇ ਨਾਲ ਨਾਲ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਵਲੋਂ ਕੀਤੇ ਬੰਦ ਨੂੰ ਮਿਲੇ ਸਮਰਥਨ ਤੋਂ ਇਹ ਸਾਬਤ ਹੁੰਦਾ ਹੈ ਕੇ ਲੋਕ ਮੋਦੀ ਸਰਕਾਰ ਦੇ ਵਿਰੁੱਧ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜਿੰਦਰ ਸਿੰਘ  ਸਰਜਾ, ਰਸ਼ਪਾਲ ਸਿੰਘ ਕਾਲੇ ਸ਼ਾਹ, ਕਸ਼ਮੀਰ ਸਿੰਘ ਜਾਣੀਆਂ, ਅਵਤਾਰ ਸਿੰਘ ਟੱਕਰ, ਪ੍ਰੀਕਸ਼ਤ ਸ਼ਰਮਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : 1 ਅਕਤੂਬਰ ਤੋਂ ਕੋਰੋਨਾ ਮਰੀਜ਼ਾਂ ਦਾ ਹੋਵੇਗਾ 4 ਸਰਕਾਰੀ ਹਸਪਤਾਲਾਂ 'ਚ ਇਲਾਜ, ਸਿਰਫ 400 ਬੈੱਡ ਰਾਖਵੇਂ

Baljeet Kaur

This news is Content Editor Baljeet Kaur