ਰੇਲ ਰੋਕੋ ਅੰਦੋਲਨ 59ਵੇਂ ''ਚ ਹੋਇਆ ਦਾਖਲ, ਦਿੱਲੀ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ''ਤੇ

Saturday, Nov 21, 2020 - 01:51 PM (IST)

ਰੇਲ ਰੋਕੋ ਅੰਦੋਲਨ 59ਵੇਂ ''ਚ ਹੋਇਆ ਦਾਖਲ, ਦਿੱਲੀ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ''ਤੇ

ਜੰਡਿਆਲਾ ਗੁਰੂ (ਸੁਰਿੰਦਰ, ਸ਼ਰਮਾ): ਰੇਲ ਰੋਕੋ ਅੰਦੋਲਨ ਅੱਜ 59ਵੇਂ 'ਚ ਦਾਖ਼ਲ ਹੋ ਗਿਆ ਹੈ। ਕਿਸਾਨਾਂ ਵਲੋਂ ਦਿੱਲੀ ਘਿਰਾਓ ਦੀਆਂ ਤਿਆਰੀਆਂ ਵੀ ਜ਼ੋਰਾਂ 'ਤੇ ਹਨ। ਅੱਜ ਦਿੱਲੀ ਦੀ ਤਿਆਰੀ ਲਈ ਪਿੰਡਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਕਰਨ ਲਈ ਮਜ਼ਬੂਰ ਕਰਾਂਗੇ ਤੇ ਕੇਂਦਰ ਦੇ ਤਾਨਾਸ਼ਾਹੀ ਰਵੱਈਏ ਅੱਗੇ ਨਹੀਂ ਝੁਕਾਂਗੇ । ਇਸ ਤੋਂ ਇਲਾਵਾ ਲਖਵਿੰਦਰ ਸਿੰਘ ਵਰਿਆਮਨੰਗਲ , ਰਣਜੀਤ ਸਿੰਘ ਕਲੇਰਬਾਲਾ, ਜਰਮਨਜੀਤ ਸਿੰਘ ਬੰਡਾਲਾ, ਸਵਿੰਦਰ ਸਿੰਘ ਰੂਪੋਵਾਲੀ ਵਲੋਂ ਵੀ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ : ਅੰਮ੍ਰਿਤਸਰ ਗੈਂਗਰੇਪ ਮਾਮਲੇ 'ਚ ਸਾਹਮਣੇ ਆਈ ਇਹ ਗੱਲ, ਇੰਝ ਦਰਿੰਦਗੀ ਦਾ ਸ਼ਿਕਾਰ ਹੋਈ ਕੁੜੀ

ਇਸ ਦੇ ਨਾਲ ਹੀ ਜੰਡਿਆਲਾ ਗੁਰੂ ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ ਦੇ 59ਵੇਂ ਦਿਨ ਸੰਬੋਧਨ ਕਰਦਿਆਂ ਜਸਬੀਰ ਸਿੰਘ ਪਿੱਦੀ, ਰਾਣਾ ਰਣਬੀਰ ਸਿੰਘ ਨੇ ਕਿਹਾ ਕਿ 40 ਕਰੋੜ ਰੁਪਏ ਨਾਲ ਟਰੱਕਾਂ ਰਾਹੀ ਖਾਦਾਂ, ਜ਼ਰੂਰੀ ਵਸਤਾਂ ਤੇ ਵਪਾਰੀਆਂ ਦੇ ਸਮਾਨ ਦੀ ਢੋਆ ਢੁਆਈ ਹੋ ਸਕਦੀ ਹੈ ਜੋ ਕਿਸਾਨਾਂ ਦਾ ਰਾਖਾ ਅਖਵਾਉਣ ਵਾਲੀ ਸਰਕਾਰ ਦੇ ਧਿਆਨ ਦੇਵੇ।

ਇਹ ਵੀ ਪੜ੍ਹੋ :  ਡੇਰਾ ਪ੍ਰੇਮੀ ਦੇ ਪਿਤਾ ਦੇ ਕਤਲ ਦੀ ਸੁੱਖਾ ਗੈਂਗ ਨੇ ਲਈ ਜ਼ਿੰਮੇਵਾਰੀ, ਫੇਸਬੁੱਕ 'ਤੇ ਦਿੱਤੀ ਚਿਤਾਵਨੀ


author

Baljeet Kaur

Content Editor

Related News