5 ਮਾਮਲਿਆਂ ''ਚ ਨਾਮਜ਼ਦ ਮੁਲਜ਼ਮਾਂ ਨੂੰ ਫੜ ਕੇ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ

Monday, Aug 12, 2024 - 01:19 PM (IST)

5 ਮਾਮਲਿਆਂ ''ਚ ਨਾਮਜ਼ਦ ਮੁਲਜ਼ਮਾਂ ਨੂੰ ਫੜ ਕੇ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ

ਜੰਡਿਆਲਾ ਗੁਰੂ(ਸ਼ਰਮਾ,ਸੁਰਿੰਦਰ)- ਵੱਖ-ਵੱਖ 5 ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਫੜ ਕੇ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਚਰਨਜੀਤ ਸਿੰਘ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਭਗੌੜੇ ਦੋਸ਼ੀਆਂ ਨੂੰ ਫੜਨ ਅਤੇ ਕ੍ਰਾਈਮ ਕਰਨ ਵਾਲੇ ਲੋਕਾਂ ਨੂੰ ਫੜਨ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਜੰਡਿਆਲਾ ਗੁਰੂ ਵਿਖੇ ਦਰਜ 5 ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਫੜ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਐੱਸ. ਐੱਚ. ਓ. ਨੇ ਦੱਸਿਆ ਕਿ ਮੁਹੱਲਾ ਸ਼ੇਖੂਪੁਰਾ ਵਿੱਚ ਬੁਟੀਕ ਦੀ ਦੁਕਾਨ ਕਰਦੀ ਆਪਣੀ ਪਤਨੀ ਨੂੰ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਵਾਲੇ ਦੋਸ਼ੀ ਕੁਲਦੀਪ ਮਸੀਹ, ਨਵਾਂਪਿੰਡ ਚੌਂਕੀ ਦੇ ਇੰਚਾਰਜ ਰਛਪਾਲ ਸਿੰਘ ਨੇ ਚੋਰਾਂ ਦੇ ਗੈਂਗ ਨੂੰ ਫੜ ਕੇ ਸਫ਼ਲਤਾ ਹਾਸਲ ਕੀਤੀ, ਧਾਰੜ ਸਾਈਡ ਤੇ ਟ੍ਰਾਂਸਫਾਰਮਰ, ਤਾਰਾਂ ਚੋਰੀ ਕਰਨ ਵਾਲੇ ਡਰੱਗ ਦੇ ਕੇਸ ਵਿਚ 25 ਗ੍ਰਾਮ ਹੈਰੋਇਨ ਸਮੇਤ ਦੋਸ਼ੀ, ਪਿੰਡ ਨੰਗਲ ਗੁਰੂ ਵਿਖੇ ਘਰੇਲੂ ਝਗੜੇ ਵਿੱਚ ਇੱਕ ਧਿਰ ਵਲੋਂ ਗੋਲੀਆਂ ਚਲਾਉਣ ਵਾਲੇ 8 ਦੋਸ਼ੀਆਂ ਵਿੱਚੋਂ 4ਦੋਸ਼ੀਆਂ ਨੂੰ ਫੜ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹਨਾਂ ਸਾਰਿਆਂ ਦਾ ਰਿਮਾਂਡ ਲੈ ਕੇ ਹੋਰ ਪੁੱਛ ਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੋਲੀਆਂ ਚਲਾਉਣ ਵਾਲੇ ਕ੍ਰਾਈਮ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News