ਜਸਬੀਰ ਸਿੰਘ ਢਿੱਲੋਂ ਸੁਰ ਸਿੰਘ ਪੰਜਾਬ ਦੇ ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ
Monday, Jun 26, 2023 - 04:45 PM (IST)

ਤਰਨ ਤਾਰਨ (ਗੁਰਪ੍ਰੀਤ ਢਿੱਲੋਂ)- ਜ਼ਿਲ੍ਹਾ ਤਰਨ ਤਾਰਨ ਦੇ ਇਤਿਹਾਸਕ ਕਸਬਾ ਸੁਰਸਿੰਘ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਜਸਬੀਰ ਸਿੰਘ ਢਿੱਲੋਂ ਸੁਰ ਸਿੰਘ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਪਾਵਰ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਸਬੀਰ ਸਿੰਘ ਢਿੱਲੋਂ ਨੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਉਹ ਬਾਖੂਬੀ ਨਿਭਾਉਣਗੇ ਅਤੇ ਬਿਜਲੀ ਬੋਰਡ ਸੰਬੰਧੀ ਪੰਜਾਬ ਦੇ ਲੋਕਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ ।
ਇਹ ਵੀ ਪੜ੍ਹੋ- 76 ਸਾਲ ਬਾਅਦ ਭਾਰਤ ਪਹੁੰਚੀ ਬੀਬੀ ਹਸਮਤ, ਵੰਡ ਦੇ ਭਿਆਨਕ ਸਮੇਂ ਬਾਰੇ ਦੱਸਦਿਆਂ ਅੱਖਾਂ 'ਚ ਆਏ ਹੰਝੂ
ਇਸ ਮੌਕੇ ਉਨ੍ਹਾਂ ਨੂੰ ਡਾਇਰੈਕਟਰ ਨਿਯੁਕਤ ਹੋਣ 'ਤੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਵੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਢਿੱਲੋਂ ਪ੍ਰਵਾਰ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਢਿੱਲੋਂ ਦੀ ਨਿਯੁਕਤੀ ਹੋਣ ਉਪਰੰਤ ਹਲਕਾ ਖੇਮਕਰਨ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨੇ ਵੱਡੇ ਪੱਧਰ ਤੇ ਢਿੱਲੋਂ ਪਰਿਵਾਰ ਨੂੰ ਮੁਬਾਰਕਬਾਦ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਗੁਰਵਿੰਦਰ ਸਿੰਘ ਮਾਣਾ, ਹਰਜੀਤ ਸਿੰਘ ਸਮੁੰਦਰੀ ਵਾਲੇ, ਸੁਖਦੇਵ ਸਿੰਘ ਢਿੱਲੋਂ , ਮਾਸਟਰ ਹਰਪ੍ਰਤਾਪ ਸਿੰਘ ਆਦਿ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਨੂੰ ਲੈ ਕੇ ਪ੍ਰਗਟਾਈ ਚਿੰਤਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।