ਜਥੇ. ਗੜਗੱਜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਨੁਕਸਾਨ ਦਾ ਲਿਆ ਜਾਇਜ਼ਾ
Thursday, Sep 04, 2025 - 05:18 PM (IST)

ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਨਾਲ ਜਾ ਕੇ ਅੰਮ੍ਰਿਤਸਰ ਦੇ ਅਜਨਾਲਾ ਦੇ ਸਰਹੱਦੀ ਖੇਤਰ ’ਚ ਹੜ੍ਹ ਪ੍ਰਭਾਵਿਤ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਮੂਹ ਸਿੱਖ ਨੌਜਵਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ’ਚ ਰਾਹਤ ਸਮੱਗਰੀ ਪਹੁੰਚਾ ਰਹੀਆਂ ਸਮੂਹ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਪੁਰਸ਼ਾਂ ਅਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਕਿ ਇਹ ਹਮੇਸ਼ਾ ਚੜ੍ਹਦੀ ਕਲਾ ’ਚ ਰਹਿਣ।
ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ
ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਉਹ ਇਹ ਯਕੀਨੀ ਬਣਾਉਣ ਕਿ ਰਾਹਤ ਸਮੱਗਰੀ ਪਿੰਡਾਂ ਦੇ ਹਰ ਲੋੜਵੰਦ ਪਰਿਵਾਰਾਂ ਤੱਕ ਪਹੁੰਚੇ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਜ਼ਿਕਰਯੋਗ ਹੈ ਕਿ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਇਸ ਖੇਤਰ ’ਚ ਲਗਾਤਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਟੁੱਟੇ ਬੰਨ੍ਹਾਂ ਨੂੰ ਬੰਨ੍ਹਣ ਲਈ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ-ਬਰਸਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਸਖ਼ਤ, ਪੰਜਾਬ ਦੇ ਸਾਰੇ ਸਕੂਲਾਂ ਨੂੰ ਦਿੱਤੇ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8