ਜਥੇਦਾਰ ਗਿ. ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨਾਂ ’ਤੇ ਦਿੱਤਾ ਬਿਆਨ ਅਤਿ-ਨਿੰਦਣਯੋਗ : ਡਾ. ਚਾਵਲਾ
Thursday, May 26, 2022 - 12:21 PM (IST)
ਅੰਮ੍ਰਿਤਸਰ (ਕਮਲ) - ਸਾਬਕਾ ਸਿਹਤ ਮੰਤਰੀ ਅਤੇ ਕੌਮੀ ਸੁਰੱਖਿਆ ਕਮੇਟੀ ਦੇ ਚੇਅਰਮੈਨ ਡਾ. ਬਲਦੇਵ ਰਾਜ ਚਾਵਲਾ ਨੇ ਆਪਣੇ ਨਿਵਾਸ ਸਥਾਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨਾਂਅ ’ਤੇ ਜੋ ਬਿਆਨ ਦਿੱਤਾ ਗਿਆ ਹੈ, ਉਹ ਬਹੁਤ ਨਿੰਦਣਯੋਗ ਹੈ। ਗਿਆਨੀ ਹਰਪ੍ਰੀਤ ਸਿੰਘ ਉਸ ਅਸਥਾਨ ਦੀ ਨੁਮਾਇੰਦਗੀ ਕਰਦੇ ਹਨ, ਜੋ ਸਿੱਖਾਂ ਲਈ ਸਰਵਉੱਚ ਹੈ। ਇਸ ਲਈ ਉਨ੍ਹਾਂ ਨੂੰ ਇਹ ਬਿਆਨ ਬਿਲਕੁਲ ਵੀ ਨਹੀਂ ਸੀ ਦੇਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਗੁਰੂ ਘਰਾਂ ਦਾ ਆਧੁਨਿਕੀਕਰਨ ਕਰ ਕੇ ਸਿੱਖਾਂ ਨੂੰ ਆਧੁਨਿਕ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਖ-ਵੱਖ ਤਰ੍ਹਾਂ ਦੀਆਂ ਯੋਜਨਾਵਾਂ ਨੂੰ ਦੱਸਣ ਲਈ ਗਿਆਨ ਦੇਣਾ ਜਾਣਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ
ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸਿੱਖ ਧਰਮ ਦੀ ਸਰਵਉੱਚ ਸ਼ਕਤੀ ਹਨ ਅਤੇ ਉਹ ਉਸ ਥਾਂ ’ਤੇ ਬੈਠੇ ਹਨ, ਜਿੱਥੋਂ ਉਨ੍ਹਾਂ ਨੂੰ ਹਰ ਧਰਮ ਦਾ ਸਤਿਕਾਰ ਕਰਦੇ ਹੋਏ ਬਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਕਿਸੇ ਵੀ ਧਰਮ ਨੂੰ ਠੇਸ ਨਾ ਪਹੁੰਚਾਈ ਜਾਵੇ ਅਤੇ ਨਾ ਹੀ ਕਿਸੇ ਵੀ ਧਰਮ ਲਈ ਬੋਲਿਆ ਜਾਵੇ, ਇਹ ਗੁਰੂ ਘਰ ਦੀ ਸੁਪਰੀਮ ਕੋਰਟ ਹੈ, ਜਿੱਥੇ ਹਰ ਧਰਮ ਦਾ ਸਤਿਕਾਰ ਹੋਣਾ ਚਾਹੀਦਾ ਹੈ। ਇਸ ਲਈ ਉਨ੍ਹਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਉਹ ਅਜਿਹਾ ਕੋਈ ਬਿਆਨ ਨਾ ਦੇਣ, ਜਿਸ ਨਾਲ ਹਿੰਦੂ-ਸਿੱਖ ਭਾਈਚਾਰੇ ਵਿਚ ਫੁੱਟ ਪਵੇ, ਜਿਸ ਨਾਲ ਇਹ ਭਾਈਚਾਰਾ ਵੱਖਰਾ ਨਾ ਹੋਵੇ, ਕਿਉਂਕਿ ਹਿੰਦੂ-ਸਿੱਖ ਭਾਈਚਾਰਾ ਸਦੀਆਂ ਤੋਂ ਇਕ ਸੀ, ਇਕ ਹੈ ਅਤੇ ਇਕ ਹੀ ਰਹੇਗਾ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਉਨ੍ਹਾਂ ਕਿਹਾ ਕਿ ਪਿਛਲੇ ਅੱਤਵਾਦ ਦੇ ਸਮੇਂ ਦੌਰਾਨ ਪੰਜਾਬ ਵਿਚ ਬਹੁਤ ਸਾਰੀਆਂ ਜਾਨਾਂ ਗਈਆਂ ਸਨ, ਜਿਸ ਵਿਚ ਜ਼ਿਆਦਾਤਰ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਜਾਨਾਂ ਗਈਆਂ ਸਨ। ਪੰਜਾਬ 50 ਸਾਲ ਪਿੱਛੇ ਚਲਾ ਗਿਆ ਸੀ ਪਰ ਆਉਣ ਵਾਲੇ ਸਾਲਾਂ ’ਚ ਪੰਜਾਬ ਦੇ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਸੰਜੀਵ ਖੋਸਲਾ, ਡਾ. ਰਾਮ ਚਾਵਲਾ, ਬਲਵਿੰਦਰ ਬੱਬਾ ਆਦਿ ਹਾਜ਼ਰ ਸਨ।