ਅਜਨਾਲਾ ਘਟਨਾ ’ਤੇ ਬਣਾਈ ਸਬ-ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਤੁਰੰਤ ਜਨਤਕ ਕਰਨ : ਭੋਮਾ

03/25/2023 12:18:54 PM

ਅੰਮ੍ਰਿਤਸਰ (ਵਾਲੀਆ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਥਾਣੇ ’ਚ ਲੈਣ ਸਬੰਧੀ ਬਾਬਤ 16 ਮੈਂਬਰੀ ਸਬ-ਕਮੇਟੀ ਬਣਾਈ ਗਈ ਸੀ, ਇਸ 16 ਮੈਂਬਰੀ ਕਮੇਟੀ ਨੇ ਬੰਦ ਲਿਫ਼ਾਫ਼ਾ ਰਿਪੋਰਟ ਕਰਨੈਲ ਸਿੰਘ ਪੀਰਮੁਹੰਮਦ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੀ ਸੀ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਅਦਾਲਤ ’ਚ ਪੇਸ਼, 3 ਦਿਨ ਦਾ ਮਿਲਿਆ ਪੁਲਸ ਰਿਮਾਂਡ

ਹੁਣ ਇਸ ਰਿਪੋਰਟ ਨੂੰ ਤੁਰੰਤ ਜਨਤਕ ਕੀਤਾ ਜਾਵੇ ਤਾਂ ਜੋ ਸਿੱਖ ਕੌਮ ਭਵਿੱਖ ਵਿਚ ਇਸ ਰਿਪੋਰਟ ਤੋਂ ਸੇਧ ਲੈ ਸਕੇ। ਭੋਮਾ ਨੇ ਕਿਹਾ ਕਿ ਸਿੱਖ ਕੌਮ ਵਿਚ ਲੀਡਰਸ਼ਿਪ ਦਾ ਇਕ ਵੱਡਾ ਖ਼ਿਲਾਅ ਪੈਦਾ ਹੋਇਆ ਹੈ। ਇਸ ਖ਼ਿਲਾਅ ਨੂੰ ਕਹਿਣੀ-ਕਥਨੀ ਦੀ ਪੂਰੀ ਨੌਜਵਾਨ ਲੀਡਰਸ਼ਿਪ ਹੀ ਭਰ ਸਕਦੀ ਹੈ ਤੇ ਹੁਣ ਡਰਾਮੇਬਾਜ਼ੀਆਂ ਵਾਲੀ ਲੀਡਰਸ਼ਿਪ ਸਿੱਖ ਕੌਮ ਨੂੰ ਗੁੰਮਰਾਹ ਨਹੀਂ ਕਰ ਸਕਦੀ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਪੇਸ਼, ਤਿੰਨ ਦਿਨ ਦਾ ਮਿਲਿਆ ਪੁਲਸ ਰਿਮਾਂਡ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਨੌਜਵਾਨਾਂ ਦੀ ਫੜੋ-ਫੜੀ ਦੇ ਮੁੱਦੇ ’ਤੇ ਕੋਈ ਠੋਸ ਪ੍ਰੋਗਰਾਮ ਸਿੱਖ ਕੌਮ ਨੂੰ ਦੇਣਾ ਚਾਹੀਦਾ ਹੈ ਕਿਉਂਕਿ ਸਾਰੀ ਕੌਮ ਹੀ ਇਸ ਸੰਕਟ ਸਮੇਂ ਜਥੇਦਾਰ ਸਾਹਿਬ ਵੱਲ ਨਜ਼ਰਾਂ ਟਿਕਾਈ ਬੈਠੀ ਹੈ।

ਇਹ ਵੀ ਪੜ੍ਹੋ- BSF ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 7 ਪੈਕੇਟ ਹੈਰੋਇਨ ਕੀਤੀ ਬਰਾਮਦ, ਸਰਚ ਮੁਹਿੰਮ ਜਾਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan