SGPC ਅੰਤ੍ਰਿੰਗ ਕਮੇਟੀ ਦੇ ਫੈਸਲੇ 'ਤੇ ਜਥੇਦਾਰ ਨਾਰਾਜ਼ !
Friday, Dec 20, 2024 - 03:26 PM (IST)
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਸੌਂਪ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਸ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਰਾਜ਼ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- 31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ
ਸੂਤਰਾਂ ਮੁਤਾਬਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਕੋਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ 'ਚ ਦਲ ਖਾਲਸਾ ਦੀ ਮੰਗ ਉੱਠੀ ਹੈ। ਕਿਹਾ ਜਾ ਰਿਹਾ ਹੈ ਕਿ ਜਥੇਦਾਰ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਜਾਂਚ ਕਮੇਟੀ ਭੰਗ ਕਰਨ।
ਇਹ ਵੀ ਪੜ੍ਹੋ- 21 ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਫੈਕਟਰੀਆਂ ’ਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
ਜ਼ਿਕਰਯੋਗ ਹੈ ਕਿ ਬੀਤੇ ਦਿਨ ਦੋਰਾਹਾ ਵਿਚ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਚ SGPC ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਗੁਰਪ੍ਰੀਤ ਸਿੰਘ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਦੋਸ਼ਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਰਘੁਜੀਤ ਸਿੰਘ ਵਿਰਕ, ਦਲਜੀਤ ਭਿੰਡਰ ਤੇ ਸ਼ੇਰ ਸਿੰਘ ਮੰਡ ਸ਼ਾਮਲ ਹਨ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਲਈ ਕਿਹਾ ਗਿਆ ਹੈ ਤੇ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੁਝ ਹੀ ਦੇਰ ਵਿਚ ਪ੍ਰੈੱਸ ਰਿਲੀਜ਼ ਵਿਚ ਮੀਟਿੰਗ ਬਾਰੇ ਵਿਸਥਾਰਤ ਜਾਣਕਾਰੀ ਦੇ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- 21 ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਫੈਕਟਰੀਆਂ ’ਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8