ਸ੍ਰੀ ਦਰਬਾਰ ਸਾਹਿਬ ਦੀ ਨਕਲ 'ਤੇ ਬਣੇ ਗੁਰੂਘਰ ਦੇ ਮਾਮਲੇ ਨੂੰ ਲੈ ਕੇ ਜਥੇਦਾਰ ਫੱਗੂਵਾਲਾ ਨੇ ਸ਼ੁਰੂ ਕੀਤਾ ਮਰਨ ਵਰਤ
Friday, Jan 31, 2025 - 06:01 AM (IST)
ਭਵਾਨੀਗੜ੍ਹ (ਕਾਂਸਲ)- ਮਸਤੂਆਣਾ ਸਾਹਿਬ ਵਿਖੇ ਬਣੇ ਗੁਰੂ ਘਰ ਨੂੰ ਸ੍ਰੀ ਦਰਬਾਰ ਸਾਹਿਬ ਦੀ ਨਕਲ ’ਤੇ ਬਣਾਏ ਜਾਣ ਦਾ ਵਿਰੋਧ ਕਰਦਿਆਂ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਥਕ ਵਿਚਾਰ ਮੰਚ ਦੇ ਕਨਵੀਨਰ ਜਥੇਦਾਰ ਪ੍ਰੋਸ਼ਤਮ ਸਿੰਘ ਫੱਗੂਵਾਲਾ ਵਲੋਂ ਹੁਣ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਤੇ ਤੇਜ਼ ਕਰਦਿਆਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਮੌਕੇ ਜਥੇਦਾਰ ਫੱਗੂਵਾਲਾ ਨੇ ਕਿਹਾ ਕਿ ਮਸਤੂਆਣਾ ਸਾਹਿਬ ਵਿਖੇ ਬਣੇ ਗੁਰੂ ਘਰ ਨੂੰ ਪੂਰੀ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਦੀ ਨਕਲ ’ਤੇ ਬਣਾਏ ਜਾਣ ਦਾ ਉਹ ਲੰਬੇ ਸਮੇਂ ਤੋਂ ਵਿਰੋਧ ਕਰਦੇ ਆ ਰਹੇ ਹਨ ਤੇ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਵੱਲੋਂ ਹੁਣ ਤੱਕ ਅਨੇਕਾਂ ਹੀ ਸੰਘਰਸ਼ ਕੀਤੇ ਗਏ ਹਨ।
ਇਹ ਵੀ ਪੜ੍ਹੋ- Cold Drink ਦੀ ਆੜ 'ਚ ਵੇਚ ਰਿਹਾ ਸੀ 'ਮੌਤ ਦਾ ਸਾਮਾਨ', ਪੁਲਸ ਨੇ ਰੇਡ ਮਾਰ ਰੰਗੇ ਹੱਥੀਂ ਚੁੱਕਿਆ ਦੁਕਾਨਦਾਰ
ਇਸ ਸਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਦਰਬਾਰ ਸਾਹਿਬ ਦੀ ਨਕਲ 'ਤੇ ਬਣ ਰਹੇ ਗੁਰੂਘਰ ਦੀ ਉਸਾਰੀ ਨੂੰ ਰਕਵਾਉਣ ਤੇ ਇਸ ਸਬੰਧੀ ਕਾਰਵਾਈ ਕਰਨ ਲਈ ਮੰਗ ਪੱਤਰ ਵੀ ਦਿੱਤੇ ਗਏ ਹਨ, ਪਰ ਦਰਬਾਰ ਸਾਹਿਬ ਦੀ ਨਕਲ ਬਣਾਏ ਜਾਣ ਸਬੰਧੀ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਉਨ੍ਹਾਂ ਸਮੇਤ ਅਨੇਕਾਂ ਹੀ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ।
ਇਸ ਮੌਕੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਰਬਾਰ ਸਾਹਿਬ ਦੀ ਨਕਲ ’ਤੇ ਬਣੇ ਗੁਰੂ ਘਰ ਦੇ ਮਸਲੇ ਨੂੰ ਲੈ ਕੇ 20 ਜੂਨ 2009 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਕੀਤੇ ਹੁਕਮਨਾਮੇ ਦੀਆਂ ਕਾਪੀਆਂ ਵੀ ਦਿਖਾਈਆਂ, ਜਿਸ ’ਤੇ ਕਾਰਵਾਈ ਨਹੀਂ ਹੋਈ।
ਜਥੇਦਾਰ ਫੱਗੂਵਾਲਾ ਨੇ ਇਕ ਆਗੂ ਤੋਂ ਮਸਤੂਆਣੇ ਦੇ ਪ੍ਰਬੰਧਾਂ ਨੂੰ ਆਜ਼ਾਦ ਕਰਾਉਣ ਅਤੇ ਸ੍ਰੀ ਦਰਬਾਰ ਸਾਹਿਬ ਦੀ ਨਕਲ ’ਤੇ ਬਣੇ ਗੁਰੂ ਘਰ ਬਣਾਉਣ ਵਾਲਿਆਂ ’ਤੇ ਕਾਰਵਾਈ ਕਰਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ’ਤੇ ਤਿੱਖੇ ਨਿਸ਼ਾਨੇ ਲਗਾਉਂਦਿਆਂ ਕਿਹਾ ਕਿ ਉਹ ਗੁਰੂ ਦੇ ਸਿੱਖ ਹੋਣ ਦੇ ਨਾਤੇ ਆਪਣੇ ਆਖਰੀ ਸਵਾਸ ਤੱਕ ਇਸ ਮਸਲੇ ਨੂੰ ਹੱਲ ਕਰਾਉਣ ਲਈ ਹਰ ਸੰਘਰਸ਼ ਕਰਨਗੇ, ਜਿਸ ਨੂੰ ਮੁੱਖ ਰਖਦਿਆਂ ਉਨ੍ਹਾਂ ਵੱਲੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ ; ਕੇਂਦਰ 'ਚ ਭਰਤੀ ਹੋਣ ਦੇ ਬਾਵਜੂਦ ਵੀ ਨਾ ਹੋਇਆ ਸੁਧਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e