ਜਥੇਦਾਰ ਗਿ. ਹਰਪ੍ਰੀਤ ਸਿੰਘ ਦਾ ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਪੁੱਜਣ ’ਤੇ ਸਵਾਗਤ

Sunday, Jul 14, 2024 - 10:50 AM (IST)

ਜਥੇਦਾਰ ਗਿ. ਹਰਪ੍ਰੀਤ ਸਿੰਘ ਦਾ ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਪੁੱਜਣ ’ਤੇ ਸਵਾਗਤ

ਅੰਮ੍ਰਿਤਸਰ (ਮਮਤਾ)-ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਵਿਖੇ ਪੁੱਜਣ ’ਤੇ ਦੀਵਾਨ ਅਹੁੱਦੇਦਾਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਵਧੀਕ ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਵਧੀਕ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਦਿਆਂ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖੀ ਅਤੇ ਸਿੱਖਿਆ ਦੇ ਖੇਤਰ ਵਿਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੀਵਾਨ ਵੱਲੋਂ 21, 22 ਅਤੇ 23 ਨਵੰਬਰ 2024 ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਈ ਜਾਣ ਵਾਲੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸਫਲਤਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਚੀਫ਼ ਖ਼ਾਲਸਾ ਦੀਵਾਨ ਦਾ ਮੁੱਢਲਾ ਇਤਿਹਾਸ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ।


author

Shivani Bassan

Content Editor

Related News