ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਏ ਨਤਮਸਤਕ

Tuesday, Jun 09, 2026 - 10:43 AM (IST)

ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਏ ਨਤਮਸਤਕ

ਝਬਾਲ(ਨਰਿੰਦਰ)- ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਆਨੰਦ ਕਾਰਜ ਦੀ ਖੁਸ਼ੀ ਵਿਚ ਝਬਾਲ ਵਿਖੇ ਸਾਲਾਨਾ ਜੋੜ ਮੇਲਾ ਜੋ 9 ਅਤੇ 10 ਜੂਨ ਨੂੰ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਉਚੇਚੇ ਤੌਰ ’ਤੇ ਪਹੁੰਚੇ ਅਤੇ ਗੁਰਦੁਆਰਾ ਬੀਬੀ ਵੀਰੋ ਜੀ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਵਿਖੇ ਨਤਮਸਤਕ ਹੋਏ। 

ਇਹ ਵੀ ਪੜ੍ਹੋ- ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...

ਇਸ ਸਮੇਂ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਦੇ ਰਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਦੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ ਨੇ ਸਨਮਾਨਿਤ ਕੀਤਾ। ਇਸ ਸਮੇਂ ਹਾਜ਼ਰ ਸੰਗਤਾ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਝਬਾਲ ਦਾ ਸਿੱਖ ਇਤਿਹਾਸ ਵਿਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਆਪਣੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਦੇ ਧਾਰਨੀ ਬਨਣਾ ਦਾ। ਉਨ੍ਹਾਂ ਸਮੂਹ ਸੰਗਤ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ- ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ

ਇਸ ਮੌਕੇ ਹਾਜ਼ਰ ਸੰਗਤ ਵਿਚ ਰਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ, ਬਾਬਾ ਗੁਰਸੇਵਕ ਸਿੰਘ ਸੇਵਾਦਾਰ ਗੁਰਦੁਆਰਾ ਮਾਤਾ ਭਾਗ ਕੌਰ ਜੀ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਝਬਾਲ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਪੂਰਨ ਸਿੰਘ ਅੱਡਾ ਝਬਾਲ, ਚੇਅਰਮੈਨ ਗੁਰਬੀਰ ਸਿੰਘ, ਅਮਰਿੰਦਰ ਸਿੰਘ ਮਾਣਕ, ਮੈਨੇਜਰ ਹਰਦੇਵ ਸਿੰਘ ਜਥੇਦਾਰ ਬਲਕਾਰ ਸਿੰਘ ਬਘਿਆੜੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News