ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਤੇ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

Tuesday, Oct 27, 2026 - 10:24 AM (IST)

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਤੇ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਅੰਮ੍ਰਿਤਸਰ/ਓਸਲੋ (ਸਰਬਜੀਤ, ਪਵਨਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਦੇ ਓਸਲੋ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ’ਚ ਸ਼ਮੂਲੀਅਤ ਕੀਤੀ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਬਾਬਾ ਬੁੱਢਾ ਜੀ ਦੇ ਜੀਵਨ ਇਤਿਹਾਸ ਦੇ ਨਾਲ-ਨਾਲ ਸਿੱਖੀ ਸਿਧਾਂਤਾਂ, ਪੰਥ ਪ੍ਰਵਾਣਿਤ ਸਿੱਖ ਰਹਿਤ ਮਰਿਆਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਸੰਗਤ ਨੂੰ ਸਿੱਖੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਾਬਾ ਬੁੱਢਾ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਤੀ ਅਤੇ ਗੁਰੂ ਘਰ ਦੀ ਪੂਰਨ ਸ਼ਰਧਾ ਨਾਲ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਜੀ ਬ੍ਰਹਮ-ਗਿਆਨੀ ਸਨ ਅਤੇ ਉਨ੍ਹਾਂ ਛੇਵੇਂ ਪਾਤਸ਼ਾਹ ਜੀ ਨੂੰ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਵੀ ਧਾਰਨ ਕਰਵਾਈਆਂ। ਬਾਬਾ ਬੁੱਢਾ ਜੀ ਨੇ ਹੀ ਛੇਵੇਂ ਪਾਤਸ਼ਾਹ ਜੀ ਨੂੰ ਸ਼ਸਤਰ ਵਿਦਿਆ ਸਿਖਾਈ, ਭਾਵ ਉਹ ਸੰਤ ਦੇ ਨਾਲ-ਨਾਲ ਸਿਪਾਹੀ ਵੀ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਬਚਪਨ ਤੋਂ ਹੀ ਗੁਰੂ ਸਾਹਿਬ ਅਤੇ ਸਿੱਖੀ ਨਾਲ ਜੋੜੀਏ, ਬੱਚਿਆਂ ਦੇ ਕੇਸ ਸਾਬਤ ਰੱਖੀਏ।

ਇਹ ਵੀ ਪੜ੍ਹੋ- ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News