ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਨਵਾਂ ਬਿਆਨ
Thursday, May 14, 2026 - 05:24 PM (IST)
ਅੰਮ੍ਰਿਤਸਰ- ਬੇਅਦਬੀ ਕਾਨੂੰਨ ਨੂੰ ਲੈ ਕੇ ਇਕ ਵਾਰ ਫਿਰ ਮਾਮਲਾ ਗਰਮਾ ਗਿਆ ਹੈ। ਇਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ
ਉਨ੍ਹਾਂ ਕਿਹਾ ਕਿ ਸਰਕਾਰ ਕੋਈ ਵੀ ਕਾਨੂੰਨ ਲੈ ਕੇ ਆ ਸਕਦੀ ਹੈ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਕੋਈ ਨਿਯਮ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਵਿੱਚ ਕਈ ਖਾਮੀਆਂ ਹਨ ਅਤੇ ਇਸ ਨੂੰ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾਵੇਗਾ। ਇਹ ਕਾਨੂੰਨ ਸਿੱਖ ਰਿਵਾਇਤਾਂ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਇਸ ਵਿੱਚ ਲਗਾਈਆਂ ਗਈਆਂ ਧਾਰਾਵਾਂ ਅਤੇ ਬਣਾਏ ਗਏ ਨਿਯਮਾਂ ਕਾਰਨ ਬੇਕਸੂਰ ਲੋਕਾਂ ਨੂੰ ਵੀ ਦੋਸ਼ੀ ਠਹਿਰਾਇਆ ਜਾ ਸਕਦਾ ਹੈ ਅਤੇ ਬੇਕਸੂਰਾਂ ਨੂੰ ਕਿਸੇ ਵੀ ਕਾਨੂੰਨ 'ਚ ਨਹੀਂ ਬੰਨ੍ਹਿਆ ਜਾ ਸਕਦਾ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਹ ਕਾਨੂੰਨ ਵਾਪਸ ਨਹੀਂ ਲਿਆ ਜਾਵੇਗਾ, ਜਦਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਇਸ ਮਾਮਲੇ ’ਤੇ ਵਿਰੋਧ ਕਰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
