ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਜਗਦੀਸ਼ ਸਿੰਘ ਝੀਂਡਾ, ਰੱਖੀਆਂ ਇਹ ਮੰਗਾਂ

01/01/2023 4:42:51 PM

ਅੰਮ੍ਰਿਤਸਰ (ਸਰਬਜੀਤ)- ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਚ ਨਵੇਂ ਸਾਲ ਤੇ ਨਤਮਸਤਕ ਹੋਏ ਹਾਂ। ਉਨ੍ਹਾਂ ਕਿਹਾ ਕਿ ਜਿਹੜੇ ਹਰਿਆਣੇ 'ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਮੇਟੀ ਗਠਿਤ ਹੋਣ ਜਾ ਰਹੀ ਹੈ ਉਸ ਵਿਚ ਮੇਰਾ ਮਾਰਗ ਦਰਸ਼ਨ ਕਰਨ। ਝੀਂਡਾ ਨੇ ਕਿਹਾ ਕਿ ਜਿਹੜੀ ਹਰਿਆਣਾ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਗਈ ਹੈ ਉਸ ਨੂੰ ਸਿਰੇ ਤੋਂ ਨਕਾਰਦੇ ਹਾਂ।

ਉਨ੍ਹਾਂ ਕਿਹਾ ਜਿਹੜੀ ਕਮੇਟੀ ਹਰਿਆਣਾ ਦੀ ਸਿੱਖ ਸੰਗਤ ਵੱਲੋਂ ਬਣਾਈ ਗਈ ਹੈ ਉਸ ਨੂੰ ਮਾਨਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਦਾ ਹੁਕਮ ਹੈ ਤੇ ਦੂਜੇ ਪਾਸੇ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੈ ਹੁਣ ਵੇਖਣਾ ਇਹ ਹੋਵੇਗਾ ਕਿ ਹਰਿਆਣਾ ਦੀ ਸਿੱਖ ਸੰਗਤ ਸਰਕਾਰ ਦਾ ਹੁਕਮ ਮੰਨਦੀ ਹੈ ਜਾਂ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਅਸੀਂ 22 ਸਾਲ ਲੜਾਈ ਲੜੀ ਹੈ।

ਇਹ ਵੀ ਪੜ੍ਹੋ- ਸਰਹਾਲੀ ਥਾਣੇ 'ਤੇ ਹੋਏ RPG ਹਮਲੇ ਮਾਮਲੇ 'ਚ 4 ਹੋਰ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਜਿਨ੍ਹਾਂ ਹਰਿਆਣੇ ਦੀ ਸਿੱਖ ਸੰਗਤ ਵੱਲੋਂ ਗੁਰਦੁਆਰਿਆਂ ਵਿਚ ਪੈਸਾ ਆਉਂਦਾ ਹੈ, ਉਹ ਹਰਿਆਣੇ ਦੇ ਗੁਰਦਵਾਰਿਆਂ ਤੇ ਲਗਾਇਆ ਜਾਵੇ। ਉਨ੍ਹਾਂ ਕਿਹਾ 2014 ਵਿਚ ਹਰਿਆਣਾ ਵਿਚ ਕਾਂਗਰਸ ਸਰਕਾਰ ਵੱਲੋਂ ਇਕ ਨਵੀਂ ਕਮੇਟੀ ਬਣਾ ਦਿੱਤੀ ਗਈ ਅਤੇ 8 ਸਾਲ ਅਸੀਂ ਸੁਪਰੀਮ ਕੋਰਟ ਦੇ ਵਿਚ ਵੀ ਇਸ ਦੀ ਲੜਾਈ ਲੜੀ ਹੈ। ਉਨ੍ਹਾਂ ਦੱਸਿਆ ਕਿ 2014 ਵਿਚ ਸਿੱਖ ਐਕਟ ਬਣਾਇਆ ਗਿਆ ਸੀ ਕਿ ਉਸ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਪ੍ਰਵਾਨਗੀ ਦਿੱਤੀ ਜਾਵੇ ਅਤੇ ਕਿਹਾ ਕਿ  ਜਿਹੜੀ ਹਰਿਆਣਾ ਸਰਕਾਰ ਵੱਲੋਂ ਸਿੱਖ ਕਮੇਟੀ ਬਣਾਈ ਗਈ ਹੈ ਉਹ ਸਿੱਖ ਸੰਗਤ ਆਰ.ਐੱਸ.ਐੱਸ ਦੀ ਕਮੇਟੀ ਦੱਸਦੀ ਹੈ

ਜਿਹੜੀ ਹਰਿਆਣਾ ਸਰਕਾਰ ਨੇ 38 ਮੈਬਰੀ ਕਮੇਟੀ ਬਣਾਈ ਹੈ ਉਸ ਨੂੰ ਭੰਗ ਕਰਨਾ ਪਵੇਗਾ

ਉਨ੍ਹਾਂ ਕਿਹਾ ਕਿ ਹੁਣ ਵੇਖਣਾ ਹੋਵੇਗਾ ਕਿ ਹਰਿਆਣਾ ਦੀ ਸਿੱਖ ਸੰਗਤ ਹਰਿਆਣਾ ਸਰਕਾਰ ਦੇ ਨਾਲ ਖੜੀ ਹੁੰਦੀ ਹੈ ਜਾਂ ਅਕਾਲ ਤਖ਼ਤ ਸਾਹਿਬ ਦੇ ਨਾਲ ਇਹ ਆਉਣ ਵਾਲਾ ਸਮਾਂ ਦੱਸੇਗਾ। ਉਨ੍ਹਾਂ ਕਿਹਾ ਕਿ ਅਸੀਂ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਹਰਿਆਣਾ ਵਿਚ ਸਬ ਕਮੇਟੀ ਬਣਾਉਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਵੀ ਸਾਡੀ ਕੋਈ ਗੱਲ ਨਾ ਸੁਣੀ। ਜੱਥੇਦਾਰ ਝੀਂਡਾ ਨੇ ਕਿਹਾ ਕਿ ਜਿਸ ਦਾ ਖਮਿਆਜ਼ਾ ਹਰਿਆਣਾ ਦੀ ਸਿੱਖ ਸੰਗਤ ਨੂੰ ਭੁਗਤਣਾ ਪੈ ਰਿਹਾ ਹੈ। ਇਸ ਕਰਕੇ ਅੱਜ ਅਸੀਂ ਆਪਣੇ ਮੈਂਬਰਾਂ ਦੇ ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਲਈ ਕਿਹਾ ਤਾਂ ਜੋ ਸਾਡੀ ਕਮੇਟੀ ਨੂੰ ਮਾਨਤਾ ਦੇਣ।

ਇਹ ਵੀ ਪੜ੍ਹੋ- ਪ੍ਰੇਮੀ ਨੇ ਕਮਾਇਆ ਧ੍ਰੋਹ, ਰਿਲੇਸ਼ਨਸ਼ਿਪ 'ਚ ਰਹੀ 2 ਬੱਚਿਆਂ ਦੀ ਮਾਂ ਦੀ ਅਸ਼ਲੀਲ ਵੀਡੀਓ ਕੀਤੀ ਵਾਇਰਲ

ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਜਥੇਦਾਰ ਸਾਬ੍ਹ ਦੇ ਪੀਰ ਨੂੰ ਮੰਗ ਪੱਤਰ ਦੇ ਦਿੱਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਪੀ.ਏ ਵੱਲੋਂ ਮੰਗ ਪੱਤਰ ਲੈ ਲਿਆ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੰਗ ਪੱਤਰ ਜਥੇਦਾਰ ਸਾਹਿਬ ਤੱਕ ਪੁਹੰਚਾ ਦਿੱਤਾ ਜਾਵੇਗਾ। ਜੋ ਵੀ ਅਗਲੀ ਕਾਰਵਾਈ ਹੋਵੇਗੀ ਉਹ ਜਥੇਦਾਰ ਸਾਹਿਬ ਆਪ ਕਰਨਗੇ।

ਇਸ ਮੰਗ ਪੱਤਰ ਵਿਚ ਜਗਦੀਸ਼ ਸਿੰਘ ਝੀਂਡਾ ਨੇ ਲਿਖਿਆ ਹੈ ਕਿ ਇਕ ਹਫ਼ਤੇ ਤੋਂ ਵੱਧ ਦਾ ਸਮਾਂ ਲਾ ਕੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਜਾਕੇ ਸੰਗਤ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ 41 ਮੈਂਬਰਾਂ ਦੀ ਲਿਸਟ ਤਿਆਰ ਕੀਤੀ ਗਈ ਹੈ। ਇਸ ਵਿਚ ਇਹ ਵੀ ਲਿਖਿਆ ਹੈ ਕਿ ਅਸੀਂ ਹਰਿਆਣਾ ਸੂਬੇ ਦੀ ਸਾਰੀ ਸੰਗਤ ਵੱਲੋਂ ਆਪ ਜੀ ਨੂੰ ਬੇਨਤੀ ਕਰਦੇ ਹਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ। ਜਗਦੀਸ਼ ਸਿੰਘ ਝੀਂਡਾ ਨੇ ਲਿਖਿਆ ਹੈ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਅਨੁਸਾਰ ਕਰਾਂਗੇ।

 ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News