ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਰਾਜੋਆਣਾ ਨਾਲ ਮੁਲਾਕਾਤ
Tuesday, Jun 03, 2025 - 01:46 PM (IST)

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਘੱਲੂਘਾਰਾ ਹਫ਼ਤੇ ਦੇ ਸੰਦਰਭ ਵਿੱਚ ਹੋਈ ਜਿਸ ਦੌਰਾਨ ਸਿੱਖ ਇਤਿਹਾਸਕ ਸੰਵੇਦਨਸ਼ੀਲ ਮਾਮਲਿਆਂ ਤੇ ਗੰਭੀਰ ਵਿਚਾਰ-ਵਟਾਂਦਰਾ ਹੋਇਆ।
ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਰਾਜੋਆਣਾ ਨੇ ਘੱਲੂਘਾਰਾ ਦਿਵਸ ਦੀ ਅਹਿਮੀਅਤ ਨੂੰ ਮੱਦੇਨਜ਼ਰ ਰੱਖਦਿਆਂ ਕਿਹਾ ਕਿ ਇਹ ਸਮਾਂ ਸਿੱਖ ਕੌਮ ਲਈ ਸੰਵੇਦਨਸ਼ੀਲ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਜਾਂ ਵਿਘਨ ਨਹੀਂ ਆਉਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੂੰ ਸ਼ਹੀਦਾਂ ਦੀ ਯਾਦ ਵਿਚ ਇਕਜੁੱਟ ਹੋ ਕੇ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ। ਜਥੇਦਾਰ ਗੜਗੱਜ ਨੇ ਵੀ ਭਾਈਚਾਰੇ ਨੂੰ ਇਕਤਾ ਅਤੇ ਸਾਂਝੀ ਸੋਚ ਵੱਲ ਅਗੇ ਵਧਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਮੈਂ ਪੰਥ ਦਾ ਸੇਵਾਦਾਰ ਹਾਂ ਅਤੇ ਪੰਥ ਜੋ ਵੀ ਹੁਕਮ ਕਰੇਗਾ, ਉਹ ਮੈਨੂੰ ਮਨਜ਼ੂਰ ਹੋਵੇਗਾ, ਪੰਥ ਸਾਹਮਣੇ ਹਜ਼ਾਰ ਵਾਰੀ ਝੁੱਕਣਾ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਮੈਂ ਸਭ ਦਾ ਸਨਮਾਨ ਕਰਦਾ ਹਾਂ ਤੇ ਕਰਦਾ ਰਹਾਂਗਾ ਮੇਰੇ ਦਿਲ ਵਿਚ ਕਿਸੇ ਦੇ ਪ੍ਰਤੀ ਕੋਈ ਨਫਰਤ ਨਹੀਂ ਹੈ ਅਤੇ ਨਾ ਹੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8