ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ

Friday, Jul 31, 2026 - 02:26 PM (IST)

ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ

ਅੰਮ੍ਰਿਤਸਰ- ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨਾਲ ਮੁਲਾਕਾਤ ਹੋਈ। ਇਸ ਦੌਰਾਨ ਜਥੇਦਾਰ ਨੇ ਕਿਹਾ ਕਿ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੀ ਆਜ਼ਾਦੀ ਅਤੇ ਮਾਣ-ਸਨਮਾਨ ਦਾ ਸਤਿਕਾਰ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਪਹਿਲਾਂ ਵੀ ਕਸਟੋਡੀਅਨ ਨਾਲ ਸਬੰਧਤ ਦੋਵੇਂ ਧਾਰਾਵਾਂ ਨੂੰ ਹਟਾਉਣ ਦੀ ਮੰਗ ਕੀਤੀ ਸੀ ਅਤੇ ਇਸ ਬਾਰੇ ਵਿਚਾਰ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਵਿਧਾਇਕ ਨੂੰ ਸਿੱਖ ਭਾਈਚਾਰੇ ਦੇ ਹਿੱਸੇ ਵਜੋਂ ਸਰਕਾਰ ਤੱਕ ਇਹ ਸੁਨੇਹਾ ਪਹੁੰਚਾਉਣ ਲਈ ਕਿਹਾ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਇਸ ਮੌਕੇ ਜਥੇਦਾਰ ਨੇ ਪੰਜਾਬ 'ਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਬਾਰੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਬਿਆਨਬਾਜ਼ੀ ਦੀ ਲੋੜ ਨਹੀਂ, ਸਗੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ।

ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਦਰਅਸਲ ਬੀਤੇ ਦਿਨ ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਆਪਣੇ ਕਾਫਲੇ ਨਾਲ ਲੰਘ ਰਹੇ ਸਨ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਖਿਆ। ਵਿਧਾਇਕ ਤੁਰੰਤ ਆਪਣੀ ਗੱਡੀ ਤੋਂ ਉਤਰੇ ਅਤੇ ਹੱਥ ਜੋੜ ਕੇ ਜਥੇਦਾਰ ਦੇ ਸਾਹਮਣੇ ਸਤਿਕਾਰ ਨਾਲ ਖੜ੍ਹੇ ਹੋ ਗਏ। ਇਸ ਦੌਰਾਨ ਦੋਵਾਂ 'ਚ ਉਪਰੋਕਤ ਗੱਲਬਾਤ ਹੋਈ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News