ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਵਿਧਾਨਸਭਾ ਦੇ ਸਪੀਕਰ ਤਲਬ
Sunday, May 03, 2026 - 03:10 PM (IST)
ਅੰਮ੍ਰਿਤਸਰ (ਵੈੱਬ ਡੈਸਕ, ਸਰਬਜੀਤ)- ਪੰਥਕ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅਹਿਮ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਤਾਜ਼ਾ ਬੇਅਦਬੀ ਕਾਨੂੰਨ ਸਬੰਧੀ ਮਾਮਲਿਆਂ ‘ਤੇ ਗੰਭੀਰ ਚਰਚਾ ਕੀਤੀ ਗਈ। ਜਥੇਦਾਰ ਗੜਗੱਜ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਲਈ ਬਣਾਇਆ ਗਿਆ ਇਹ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਜਥੇਦਾਰ ਨੇ ਕਿਹਾ ਕਿ ਸਪੀਕਰ ਤੋਂ ਇਸ ਕਾਨੂੰਨ ਸਬੰਧੀ ਕਈ ਸਵਾਲ ਪੁੱਛੇ ਜਾਣਗੇ। ਉਨ੍ਹਾਂ ਅੱਗੇ ਕਿਹਾ ਪੰਥ ਦੀ ਸਹਿਮਤੀ ਤੋਂ ਬਿਨਾਂ ਇਹ ਕਾਨੂੰਨ ਲਿਆਂਦਾ ਗਿਆ ਹੈ, ਜੋ ਸਿੱਖ ਮਰਿਆਦਾ ਦੇ ਖ਼ਿਲਾਫ਼ ਹੈ।ਉਨ੍ਹਾਂ ਕਿਹਾ ਕਿ ਪੰਥ ਇਸ ਕਾਨੂੰਨ ਨੂੰ ਮਨਜ਼ੂਰ ਨਹੀਂ ਕਰਦਾ। ਉਨ੍ਹਾਂ ਨੇ ਇਹ ਵੀ ਸਵਾਲ ਉਠਾਇਆ ਕਿ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ਵਿੱਚ ਨਜ਼ਰਅੰਦਾਜ਼ ਕਿਉਂ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਨਾਲ ਸਲਾਹ-ਮਸ਼ਵਰਾ ਕਿਉਂ ਨਹੀਂ ਕੀਤਾ ਗਿਆ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸੰਬੰਧਿਤ ਕੋਈ ਵੀ ਕਾਨੂੰਨ ਬਣਾਉਣਾ ਪੰਥ ਦੇ ਅਧੀਨ ਆਉਂਦਾ ਹੈ, ਨਾ ਕਿ ਸਰਕਾਰ ਦੇ। ਉਨ੍ਹਾਂ ਨੇ ਕਿਹਾ ਕਿ ਮਰਿਆਦਾ ਪੰਥ ਤੈਅ ਕਰਦਾ ਹੈ ਅਤੇ ਪੰਥ ਦੀ ਸਹਿਮਤੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦਾ ਕਾਨੂੰਨ ਲਿਆਂਦਾ ਜਾਣਾ ਠੀਕ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਇਕੱਤਰਤਾ ਦੌਰਾਨ ਬੰਦੀ ਸਿੰਘਾਂ, ਖ਼ਾਸ ਕਰਕੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮੁੱਦੇ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਜਥੇਦਾਰ ਨੇ ਕਿਹਾ ਕਿ ਜੇਕਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ, ਤਾਂ ਸਿੱਖ ਕੈਦੀਆਂ ਲਈ ਵੱਖਰਾ ਮਾਪਦੰਡ ਕਿਉਂ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ 2019 ਵਿੱਚ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਥ ਅੱਜ ਵੀ ਜਗਤਾਰ ਸਿੰਘ ਹਵਾਰਾ, ਦਵਿੰਦਰਪਾਲ ਸਿੰਘ ਭੁੱਲਰ ਅਤੇ ਹੋਰ ਸਮੂਹ ਬੰਦੀ ਸਿੰਘਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ। ਪੰਥਕ ਏਕਤਾ ਦਾ ਸੱਦਾ ਦਿੰਦਿਆਂ ਜਥੇਦਾਰ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਬੁੱਢਾ ਦਲ, ਤਰਨਾ ਦਲ, ਦਮਦਮੀ ਟਕਸਾਲ, ਨਿਰਮਲੇ, ਉਦਾਸੀ ਅਤੇ ਮਿਸ਼ਨਰੀ ਕਾਲਜਾਂ ਸਮੇਤ ਸਾਰੀਆਂ ਸੰਪਰਦਾਵਾਂ ਨੇ ਇੱਕਜੁੱਟਤਾ ਦਾ ਪ੍ਰਦਰਸ਼ਨ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ ਜਿੱਤਿਆ ਸਭ ਦਾ ਦਿਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
