ਭਾਈ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

02/05/2024 6:30:58 PM

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਜੀ ਬੀਬੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ। 

ਇਹ ਵੀ ਪੜ੍ਹੋ : CM ਮਾਨ ਨੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ 11 ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਹਰੇਕ ਮਨੁੱਖ ਦੇ ਜੀਵਨ ਅਤੇ ਪ੍ਰਾਪਤੀਆਂ ਵਿਚ ਮਾਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਭਾਈ ਪਿੰਦਰਪਾਲ ਸਿੰਘ ਦੀਆਂ ਪੰਥ ਪ੍ਰਤੀ ਮਹਾਨ ਸੇਵਾਵਾਂ ਪਿੱਛੇ ਵੀ ਉਨ੍ਹਾਂ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਦੁਆਰਾ ਦਿੱਤੇ ਧਾਰਮਿਕ ਸੰਸਕਾਰ ਅਤੇ ਮਹਾਨ ਪ੍ਰੇਰਨਾ ਦੀ ਦੇਣ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਜਨਮ ਅਤੇ ਮੌਤ ਅਕਾਲ ਪੁਰਖ ਦੀ ਅਟੱਲ ਖੇਡ ਹੈ ਪਰ ਮਾਂ ਦਾ ਅਕਾਲ ਚਲਾਣਾ ਹਰੇਕ ਮਨੁੱਖ ਲਈ ਅਸਹਿ ਹੁੰਦਾ ਹੈ। ਉਨ੍ਹਾਂ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ।

ਇਹ ਵੀ ਪੜ੍ਹੋ : ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਅੱਜ ਫਿਰ ਆਸਮਾਨ ’ਤੇ ਛਾਏ ਬੱਦਲ, ਭਾਰੀ ਮੀਂਹ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan