ਭਾਈ ਰਾਜੋਆਣਾ ਸਬੰਧੀ ਪਟੀਸ਼ਨ ਦੇ ਨਿਪਟਾਰੇ ਲਈ ਜਥੇਦਾਰ ਰਘਬੀਰ ਸਿੰਘ ਵੱਲੋਂ SGPC ਨੂੰ ਪੈਰਵਾਈ ਲਈ ਪੱਤਰ ਜਾਰੀ

Thursday, Nov 16, 2023 - 11:39 AM (IST)

ਭਾਈ ਰਾਜੋਆਣਾ ਸਬੰਧੀ ਪਟੀਸ਼ਨ ਦੇ ਨਿਪਟਾਰੇ ਲਈ ਜਥੇਦਾਰ ਰਘਬੀਰ ਸਿੰਘ ਵੱਲੋਂ SGPC ਨੂੰ ਪੈਰਵਾਈ ਲਈ ਪੱਤਰ ਜਾਰੀ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 28 ਸਾਲਾਂ ਤੋਂ ਜੇਲ੍ਹ ’ਚ ਨਜ਼ਰਬੰਦ ਅਤੇ 17 ਸਾਲਾਂ ਤੋਂ ਮਹਿਜ 8 ਫੁੱਟ ਦੀ ਫਾਂਸੀ ਦੀ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ’ਤੇ ਜਲਦ ਫੈਸਲਾ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਪੈਰਵਾਈ ਕਰਨ ਸਬੰਧੀ ਲਿਖਤੀ ਆਦੇਸ਼ ਪੱਤਰ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ-  ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ਾਂ ’ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੇ ਪੱਤਰ ਵਿਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਾਲ 2012 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ’ਤੇ 11 ਸਾਲ ਬੀਤ ਜਾਣ ’ਤੇ ਵੀ ਕੋਈ ਫੈਸਲਾ ਅਮਲ ਵਿਚ ਨਹੀਂ ਆਇਆ। ਇਸ ਕਾਰਨ ਜਿੱਥੇ ਭਾਈ ਰਾਜੋਆਣਾ ਦੇ ਮਨੁੱਖੀ ਅਧਿਕਾਰਾਂ ਦੀ ਭਾਰੀ ਉਲੰਘਣਾ ਹੋ ਰਹੀ ਹੈ ਉੱਥੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜ ਰਹੀ ਹੈ।

ਇਹ ਵੀ ਪੜ੍ਹੋ-  ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News