ਰਾਜਸਥਾਨ ਦੇ ਹੈਪੀ ਨਾਂ ਦੇ ਵਿਅਕਤੀ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
Tuesday, Aug 01, 2023 - 11:45 PM (IST)
ਅੰਮ੍ਰਿਤਸਰ (ਅਨਜਾਣ) : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰਾਜਸਥਾਨ ਦੇ 11- ਜੀ ਵਿਚ ਸਥਿਤ ਹੈਪੀ ਨਾਂ ਦਾ ਵਿਅਕਤੀ ਜੋ ਮੜ੍ਹੀਆਂ ਪੂਜਦਾ ਹੈ, ਵੱਲੋਂ ਮੜ੍ਹੀਆਂ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ’ਤੇ ਸਖ਼ਤ ਐਕਸ਼ਨ ਲੈਂਦਿਆਂ ਸਿੱਖ ਸੰਗਤਾਂ ਨੂੰ ਉਸ ਨੂੰ ਮੂੰਹ ਨਾ ਲਾਉਣ ਦੀ ਅਪੀਲ ਕੀਤੀ ਹੈ। ਸਿੰਘ ਸਾਹਿਬ ਨੇ ਦੱਸਿਆ ਕਿ ਇਸ ਵੱਲੋਂ ਮੜ੍ਹੀਆਂ ਪੂਜਣ ਸਮੇਂ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਭਾਇਮਾਨ ਕਰਕੇ ਪ੍ਰਕਾਸ਼ ਕੀਤਾ ਗਿਆ, ਜਿਸ ਦਾ ਉਥੋਂ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਤੇ ਉਥੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਆਉਂਦੇ ਗਏ।
ਇਹ ਖ਼ਬਰ ਵੀ ਪੜ੍ਹੋ : ਖੇਤ ਵੇਚ ਕੇ ਪਤੀ ਨੇ ਪੜ੍ਹਾਇਆ, ਲੇਖਪਾਲ ਬਣਦਿਆਂ ਹੀ ਪਤਨੀ ਨੇ ਫੇਰੀਆਂ ਨਜ਼ਰਾਂ, ਮੰਗਿਆ ਤਲਾਕ
ਉਨ੍ਹਾਂ ਕਿਹਾ ਕਿ ਉਸ ਨੇ ਉਸ ਸਮੇਂ ਵੀ ਪੁਲਸ ਸ਼ਿਕਾਇਤ ਦਰਜ ਕਰਵਾ ਕੇ ਜਥੇਬੰਦੀਆਂ ਦੇ ਸਿੰਘਾਂ ਨੂੰ ਪੁਲਸ ਵੱਲੋਂ ਤੰਗ-ਪ੍ਰੇਸ਼ਾਨ ਕਰਵਾਇਆ ਤੇ ਉਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਵੀ ਹੋਈਆਂ। ਹੁਣ ਤਿੰਨ ਸਾਲ ਬਾਅਦ ਵੀ ਉਸ ਨੇ ਦੁਬਾਰਾ ਇਹ ਮਾਮਲਾ ਉਠਾ ਕੇ ਪੁਲਸ ਪ੍ਰਸ਼ਾਸਨ ’ਤੇ ਦਬਾਅ ਪਾਉਂਦਿਆਂ ਸਿੱਖ ਸੰਗਤਾਂ ਦੀਆਂ ਨਾਜਾਇਜ਼ ਗ੍ਰਿਫ਼ਤਾਰੀਆਂ ਕਰਵਾਈਆਂ। ਸਿੰਘ ਸਾਹਿਬ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਪੁਲਸ ਮੁਖੀ ਨੂੰ ਪੱਤਰ ਲਿਖ ਕੇ ਵਿਰੋਧ ਦਰਜ ਕਰਵਾਉਂਦਿਆਂ ਪੁਲਸ ਵੱਲੋਂ ਸਿੱਖਾਂ ਨੂੰ ਨਾਜਾਇਜ਼ ਤੰਗ-ਪ੍ਰੇਸ਼ਾਨ ਕਰਨ ਤੇ ਉਨ੍ਹਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਰੋਕ ਲਗਾ ਕੇ ਮਾਹੌਲ ਨੂੰ ਖ਼ਰਾਬ ਕਰਨ ਤੋਂ ਗੁਰੇਜ਼ ਕਰਨ ਲਈ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਜੋ ਪਾਖੰਡਵਾਦ ਨੂੰ ਬੜ੍ਹਾਵਾ ਦਿੰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਦੇ ਹਨ, ਨੂੰ ਕਦਾਚਿੱਤ ਵੀ ਮੁਆਫ਼ ਨਹੀਂ ਕਰਨਾ ਚਾਹੀਦਾ, ਬਲਕਿ ਹੈਪੀ ਨਾਂ ਦੇ ਸਿੱਖ ’ਤੇ ਕਾਨੂੰਨੀ ਕਾਰਵਾਈ ਕਰਦਿਆਂ ਉਸ ਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8