ਜਥੇਦਾਰ ਸੁਖਜੀਤ ਸਿੰਘ ਬਘੌਰਾ ਦੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ

Friday, Jun 23, 2023 - 06:10 PM (IST)

ਜਥੇਦਾਰ ਸੁਖਜੀਤ ਸਿੰਘ ਬਘੌਰਾ ਦੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ

ਅੰਮ੍ਰਿਤਸਰ- ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦੀ ਤਾਜਪੋਸ਼ੀ ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਵੱਲੋਂ ਦਿੱਤੇ ਗਏ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਸੀ ਕਿ ਮੇਰੇ 'ਤੇ ਜਦੋਂ ਪਰੈਸ਼ਰ ਪਾਇਆ ਗਿਆ ਤਾਂ ਮੈਂ ਘਰ ਚਲੇ ਜਾਣ ਦੀ ਗੱਲ ਕਹੀ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਥੇਦਾਰ ਪ੍ਰੈੱਸ ਸਕੱਤਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਇਕ ਸ਼ਬਦ ਲਿਖਣ ਨਾਲ ਅਖਾਂ ਦੇ ਹੰਝੂ ਨਹੀਂ ਸਨ ਰੁਕ ਰਹੇ ਕਿਉਂਕਿ ਸਾਰਿਆਂ ਦੇ ਸਾਂਝੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣਾ ਨਿੱਜੀ ਰੂਟ ਬਣਾ ਲਿਆ ਹੈ।

ਇਹ ਵੀ ਪੜ੍ਹੋ:  ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਆਪ ਜਿਸ ਤਰ੍ਹਾਂ ਪਹਿਲਾਂ ਸੇਵਾ ਕੀਤੀ ਹੈ ਉਸੇ ਤਰ੍ਹਾਂ ਕਰਦੇ ਰਹੋ। ਆਪ ਜੀ ਵੱਲੋਂ ਦਿੱਤੇ ਬਿਆਨ ਦੀ ਸ਼ਲਾਘਾ ਕਰਦਿਆਂ ਹੋਇਆਂ ਉਸ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੋਢੇ ਨਾਲ ਮੋਢਾ ਜੋੜ ਰੱਖੋਗੇ। ਅਖੀਰ ਵਿੱਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਕੁਝ ਲੋਕ ਆਪਣੇ ਹਿਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਣ ਦੀ ਗੱਲ ਕਰਦੇ ਹਨ।
ਇਹ ਵੀ ਪੜ੍ਹੋ:  ਨਾਬਾਲਗ ਨਾਲ ਬਦਫੈਲੀ ਕਰਨ ਦੇ ਮਾਮਲੇ 'ਚ ਹੈਰਾਨੀਜਨਕ ਗੱਲ ਆਈ ਸਾਹਮਣੇ, ਜੈਂਡਰ ਬਦਲਣ ਦੀ ਸੀ ਪਲਾਨਿੰਗ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News