ਬਾਬਾ ਬੁੱਢਾ ਸਾਹਿਬ ਨੇੜਿਓਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

10/24/2020 3:59:59 PM

ਝਬਾਲ (ਨਰਿੰਦਰ) : ਬਾਬਾ ਬੁੱਢਾ ਸਾਹਿਬ ਜੀ ਹਸਪਤਾਲ ਦੇ ਬਾਹਰ ਛੇਹਰਟਾ ਰੋਡ 'ਤੇ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਹੈ, ਜਿਸ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਤੇ ਸਤਿਕਾਰ ਕਮੇਟੀਆਂ 'ਚ ਝੜਪ, ਕਈ ਜ਼ਖ਼ਮੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆਂ ਕਿ ਝਬਾਲ ਪੁਲਸ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਬਾਬਾ ਬੁੱਢਾ ਸਾਹਿਬ ਜੀ ਹਤਪਤਾਲ ਦੇ ਬਾਹਰ ਵਾਰ ਛੇਹਰਟਾ ਸਾਹਿਬ ਨੂੰ ਜਾਦੀ ਸੜਕ ਦੇ ਕੰਢੇ 'ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਇਸ ਸੂਚਨਾ ਦੇ ਆਧਾਰ 'ਤੇ ਜਦੋਂ ਮੌਕੇ 'ਤੇ ਜਾ ਕੇ ਵੇਖਿਆਂ ਤਾਂ ਇਕ ਲਗਭਗ 80/85 ਸਾਲਾ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਨੇ ਲਾਲ ਲੀਕਾ ਵਾਲੀ ਸ਼ਰਟ ਅਤੇ ਪੈਟ ਪਾਈ ਹੋਈ ਸੀ । ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ, ਜਿਸ ਕਰਕੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਤਰਨਤਾਰਨ ਰੱਖ ਦਿੱਤੀ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਪਏ ਕੀਰਨੇ, ਭੈਣ ਦੇ ਵਿਆਹ ਲਈ ਪੈਲੇਸ ਦੀ ਗੱਲ ਕਰਨ ਗਿਆ ਭਰਾ ਲਾਸ਼ ਬਣ ਪਰਤਿਆ

Baljeet Kaur

This news is Content Editor Baljeet Kaur