ਝਬਾਲ ਗੋਲੀ ਕਾਂਡ ਦੇ ਮੁੱਖ ਦੋਸ਼ੀ ਸ਼ਹਿਬਾਜ਼ ਸਿੰਘ ਨੇ ਮਾਣਯੋਗ ਅਦਾਲਤ ''ਚ ਕੀਤਾ ਆਤਮ ਸਮਰਪਣ

Tuesday, Aug 11, 2026 - 05:22 PM (IST)

ਝਬਾਲ ਗੋਲੀ ਕਾਂਡ ਦੇ ਮੁੱਖ ਦੋਸ਼ੀ ਸ਼ਹਿਬਾਜ਼ ਸਿੰਘ ਨੇ ਮਾਣਯੋਗ ਅਦਾਲਤ ''ਚ ਕੀਤਾ ਆਤਮ ਸਮਰਪਣ

ਝਬਾਲ(ਨਰਿੰਦਰ)- ਪਿਛਲੇ ਦਿਨੀਂ ਝਬਾਲ ਵਿਖੇ ਹੋਏ ਗੋਲੀ ਕਾਂਡ 'ਚ ਦੋ ਸਕੇ ਭਰਾਵਾਂ ਗੁਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ । ਜਿਸ ਤੋਂ ਬਾਅਦ ਥਾਣਾ ਝਬਾਲ ਦੀ ਪੁਲਸ ਵੱਲੋਂ ਸ਼ਹਿਬਾਜ਼ ਸਿੰਘ ਸਮੇਤ ਚਾਰ ਵਿਅਕਤੀਆਂ ਵਿਰੁੱਧ ਕਤਲ ਕੇਸ ਦਰਜ ਕੀਤਾ ਗਿਆ ਸੀ । ਵਾਰਦਾਤ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਸਨ। ਜਿਨ੍ਹਾਂ ਨੂੰ ਫੜਨ ਲਈ ਪੁਲਸ ਪਾਰਟੀਆਂ ਵੱਲੋਂ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ- ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !

ਮੁਦੱਈ ਪਾਰਟੀ ਦੇ ਵਕੀਲ ਜੀਐੱਸ ਢਿੱਲੋਂ ਝਬਾਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਕਤਲ ਕਾਂਡ ਦੇ ਮੁੱਖ ਦੋਸ਼ੀ ਸ਼ਹਿਬਾਜ਼ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਅੱਜ ਤਰਨਤਾਰਨ ਵਿਖੇ ਮਾਨਯੋਗ ਦਲੀਪ ਕੁਮਾਰ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਇਸ ਸਮੇਂ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਪੇਸ਼ ਹੋਏ ਮੁੱਖ ਦੋਸ਼ੀ  ਦਾ ਮਾਣਯੋਗ ਅਦਾਲਤ ਤੋਂ ਪੁਲਸ ਰਿਮਾਂਡ ਲੈ ਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News