ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

06/13/2019 11:13:20 AM

ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) : ਥਾਣਾ ਝਬਾਲ ਦੀ ਪੁਲਸ ਨੂੰ ਗੁਰਦੁਆਰਾ ਬੀੜ ਸਾਹਿਬ ਦੇ ਨੇੜਿਓ ਇਕ ਅਧੇੜ ਉਮਰ ਦੇ ਅਣਪਛਾਤੇ ਵਿਅਕਤੀ ਦੀ ਬੁੱਧਵਾਰ ਨੂੰ ਲਾਵਾਰਸ ਲਾਸ਼ ਬਰਾਮਦ ਹੋਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਝਬਾਲ ਬਲਜੀਤ ਸਿੰਘ ਵੜੈਚ ਨੇ ਦੱਸਿਆ ਕਿ ਗੁਰਦੁਆਰਾ ਬੀੜ ਸਾਹਿਬ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਸੀ ਕਿ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦੇ ਬਾਹਰ ਬਣੇ ਬੱਸ ਅੱਡੇ ਨਜ਼ਦੀਕ ਇਕ ਅਣਪਛਾਤਾ ਵਿਅਕਤੀ ਗੰਭੀਰ ਹਾਲਤ 'ਚ ਪਿਆ ਹੋਇਆ ਸੀ, ਜਿਸ ਨੂੰ ਉਨ੍ਹਾਂ ਵਲੋਂ ਚੁੱਕ ਕੇ ਬਾਬਾ ਬੁੱਢਾ ਜਾ ਚੈਰੀਟੇਬਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਉਕਤ ਵਿਅਕਤੀ ਦੀ ਮੌਤ ਗਰਮੀ ਕਾਰਨ ਹੋਈ ਲੱਗਦੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Baljeet Kaur

This news is Content Editor Baljeet Kaur