ਝਬਾਲ ਪੁਲਸ ਨੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

Tuesday, Jan 31, 2023 - 12:20 PM (IST)

ਝਬਾਲ ਪੁਲਸ ਨੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਝਬਾਲ (ਨਰਿੰਦਰ)- ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਦੇ ਹੁਕਮਾਂ ਅਤੇ ਡੀ.ਐੱਸ.ਪੀ ਜਸਪਾਲ ਸਿੰਘ ਦੀ ਅਗਵਾਈ ਵਿਚ ਥਾਣਾ ਝਬਾਲ ਦੀ ਪੁਲਸ ਵਲੋਂ ਲਗਾਏ ਨਾਕੇ ’ਤੇ ਦੋ ਮੋਟਰਸਾਇਕਲ ਸਵਾਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਕੰਢਾ ਤੋਲਣ ਵਾਲੇ ਸਮੇਤ ਕਾਬੂ ਕੀਤਾ ਹੈ। 

ਇਹ ਵੀ ਪੜ੍ਹੋ- ਭੂਆ-ਫੁੱਫੜ ਦੀ ਦਰਿੰਦਗੀ, ਮਾਸੂਮ ਭਤੀਜੇ ਦੇ ਕੁੱਟ-ਕੱਟ ਪਾਈਆਂ ਲਾਸਾਂ, ਔਖੇ ਵੇਲੇ ਚੌਂਕੀਦਾਰ ਨੇ 'ਫੜੀ ਬਾਂਹ'

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਥਾਣਾ ਝਬਾਲ ਦੀ ਪੁਲਸ ਨੇ ਮੱਝੂਪੁਰ ਪੁਲ ’ਤੇ ਲਗਾਏ ਨਾਕੇ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਇਲੈਕਟ੍ਰਾਨਿਕ ਕੰਡਾ, 125 ਗ੍ਰਾਮ ਹੈਰੋਇਨ ਮਿਲੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਹੀਲਾ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਝਬਾਲ, ਸੁਖਦੇਵ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਝਬਾਲ ਵਜੋਂ ਹੋਈ, ਜਿਨ੍ਹਾਂ ਮੰਨਿਆ ਕਿ ਉਹ ਇਹ ਨਸ਼ੀਲਾ ਸਾਮਾਨ ਮਿੱਠੀ ਪੁੱਤਰ ਗੁਰਦਿਆਲ ਸਿੰਘ ਵਾਸੀ ਝਬਾਲ ਅਤੇ ਬਾਬਾ ਵਿਰਸਾ ਵਾਸੀ ਠੱਠਾ ਕੋਲੋਂ ਲੈਕੇ ਅੱਗੇ ਸਪਲਾਈ ਕਰਦੇ। ਇਨ੍ਹਾਂ ਉਪਰੋਕਤ ਵਿਅਕਤੀਆਂ ਵਿਰੁੱਧ ਥਾਣਾ ਝਬਾਲ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News