ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾ ਜੋੜ ਮੇਲੇ ''ਤੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

Sunday, Oct 06, 2024 - 02:59 PM (IST)

ਝਬਾਲ (ਨਰਿੰਦਰ)- ਮਾਝੇ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ 'ਤੇ ਅੱਜ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਤੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ। ਇਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਪੈਦਲ ਚਲਦੀਆਂ ਹੋਈਆਂ ਸ਼ਰਧਾ ਭਾਵਨਾ ਨਾਲ ਮਿੱਸੇ ਪ੍ਰਸ਼ਾਦੇ, ਗੰਢੇ, ਅਚਾਰ ਆਦਿ ਲੈ ਕੇ ਵੀ ਪੁੱਜੀਆਂ।

ਇਹ ਵੀ ਪੜ੍ਹੋ-  ਅੱਗ ’ਚ ਸੜਨ ਕਾਰਨ ਵਿਆਹੁਤਾ ਔਰਤ ਦੀ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਗੁਰਦੁਆਰਾ ਸਾਹਿਬ ਜੀ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਜਾਈ ਹੋਈ ਪਾਲਕੀ ਨੂੰ ਪੰਜ ਪਿਆਰਿਆਂ ਦੀ ਅਗਵਾਈ 'ਚ ਦੀਵਾਨ ਹਾਲ ਵਿਖੇ ਲਿਜਾਇਆ ਗਿਆ। ਜਿਸ ਦੇ ਅੱਗੇ ਸਕੂਲਾਂ ਦੇ ਬੱਚੇ ਤੇ ਨਿਹੰਗ ਸਿੰਘਾਂ ਦੀਆਂ ਗਤਕਾ ਪਾਰਟੀਆਂ ਨੇ ਆਪਣੇ ਜੌਹਰ ਵਿਖਾਏ। ਇਸ ਮੌਕੇ ਦੀਵਾਨ ਹਾਲ `ਚ ਹੈੱਡ ਗੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਧਾਰਮਿਕ ਦੀਵਾਨ ਦੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਦੀਵਾਨ ਹਾਲ ਵਿਖੇ ਆਰੰਭਤਾ ਮੌਕੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ ਅਤੇ ਵੱਖ-ਵੱਖ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ-ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ।

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਇਸ ਸਮੇਂ ਉਚੇਚੇ ਤੌਰ 'ਤੇ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਹਰਜਿੰਦਰ ਸਿੰਘ ਧਾਮੀ  ਅਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਦੀ ਵਧਾਈ ਦਿੰਦਿਆਂ ਬਾਬਾ ਬੁੱਢਾ ਜੀ ਦੀ ਜੀਵਨੀ ਤੋਂ ਸੰਗਤਾਂ ਨੂੰ ਜਾਣੂ ਕਰਾਉਂਦਿਆਂ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਸਮੇਂ ਪਹੁੰਚੀਆਂ ਸ਼ਖਸ਼ੀਅਤਾਂ ਜਿਹਨਾਂ ਵਿੱਚ ਸਿੰਘ ਸਾਹਿਬ ਜਥੇਦਾਰ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦਰਪਾਲ ਸਿੰਘ ਪੱਖੋਕੇ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਮੈਨੇਜਰ ਸਰਬਦਿਆਲ ਸਿੰਘ ਨੇ ਸਨਮਾਨਤ ਕੀਤਾ। 

ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਇਸ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਪਹੁੰਚੀਆਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਲਈ ਜਿਥੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵੱਲੋਂ ਕਾਰ ਪਾਰਕਿੰਗ, ਲੰਗਰ ਤੇ ਹੋਰ ਪ੍ਰਬੰਧ ਕੀਤੇ ਗਏ ਉਥੇ ਹੀ ਇਲਾਕੇ ਦੀਆਂ ਹੋਰ ਸਮਾਜ ਸੇਵੀ, ਪੰਚਾਇਤਾਂ ਤੇ ਲੰਗਰ ਸੇਵਾ ਸੁਸਾਇਟੀਆ ਵੱਲੋਂ ਵੀ ਗੁਰਦੁਆਰਾ ਸਾਹਿਬ ਜੀ ਦੇ ਆਸ-ਪਾਸ ਤੇ ਹੋਰ ਸੜਕਾਂ ਤੋਂ ਥਾਂ-ਥਾਂ ਲੰਗਰ ਲਗਾ ਕੇ ਬਾਹਰ ਆਉਣ ਵਾਲੀਆਂ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News