ਜੌਹਲ ਢਾਏ ਵਾਲਾ ਦੇ ਪੁਲਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ

Monday, Oct 19, 2020 - 02:29 AM (IST)

ਜੌਹਲ ਢਾਏ ਵਾਲਾ ਦੇ ਪੁਲਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ

ਤਰਨਤਾਰਨ/ਗੋਇੰਦਵਾਲ ਸਾਹਿਬ, (ਬਲਵਿੰਦਰ ਕੌਰ)— ਪੁਲਸ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜੌਹਲ ਢਾਏ ਵਾਲਾ ਦੇ ਵਾਸੀ ਰਣਜੀਤ ਸਿੰਘ ਜੋ ਪੁਲਸ ਮੁਲਾਜ਼ਮ ਸੀ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਮੁਲਾਜ਼ਮ ਰਣਜੀਤ ਸਿੰਘ ਜੋ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਗੰਨਮੈਨ ਦੱਸਿਆ ਜਾਂਦਾ ਹੈ ਜੋ ਪਿਛਲੇ ਦਿਨੀਂ ਆਪਣੇ ਘਰ ਆਇਆ ਹੋਇਆ ਸੀ। ਇਸ ਸਬੰਧੀ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੀ ਕਰਬਾਈਨ ਸਾਫ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਉਸ ਦੀ ਛਾਤੀ ’ਚ ਲੱਗ ਗਈ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਮੌਕੇ ’ਤੇ ਪੁੱਜੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਬੇਟਾ ਅਤੇ ਇਕ ਬੇਟੀ ਛੱਡ ਗਿਆ ਹੈ।


author

Bharat Thapa

Content Editor

Related News