ਆਬਕਾਰੀ ਤੇ ਪੁਲਸ ਵਿਭਾਗ ਦੀ ਸਾਂਝੀ ਕਾਰਵਾਈ, ਟਾਟਾ ਸਫਾਰੀ ਗੱਡੀ ''ਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ
Tuesday, Jul 14, 2026 - 01:06 PM (IST)
ਤਰਨਤਾਰਨ (ਰਾਜੂ)- ਆਬਕਾਰੀ ਵਿਭਾਗ ਅਤੇ ਤਰਨਤਾਰਨ ਪੁਲਸ ਵੱਲੋਂ 4 ਘੰਟੇ ਚੱਲੇ ਸਾਂਝੇ ਆਪ੍ਰੇਸ਼ਨ ਦੌਰਾਨ, ਝਬਾਲ ਕਸਬੇ ਵਿੱਚ ਪੈਂਦੇ ਪਿੰਡ ਠੱਠਗੜ੍ਹ ਅਤੇ ਜਗਤਪੁਰਾ ਤੋਂ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਵਿਭਾਗ ਨੇ ਪਿੰਡ ਠੱਠਗੜ੍ਹ ਤੋਂ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਇਕ ਸਫਾਰੀ ਗੱਡੀ ਬਰਾਮਦ ਕੀਤੀ। ਜਦੋਂ ਕਿ ਪਿੰਡ ਜਗਤਪੁਰਾ ਤੋਂ ਸ਼ਰਾਬ ਕੱਢਣ ਲਈ ਵਰਤੇ ਜਾਣ ਵਾਲੇ ਡਰੰਮ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ। ਇਸ ਸਬੰਧੀ ਝਬਾਲ ਥਾਣੇ ਦੀ ਪੁਲਸ ਨੇ ਸ਼ਰਾਬ ਅਤੇ ਗੱਡੀ ਨੂੰ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਇੰਸਪੈਕਟਰ ਕਰਨ ਸ਼ਰਮਾ ਅਤੇ ਹਿਤੇਸ਼ ਪ੍ਰਭਾਕਰ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਉਕਤ ਪਿੰਡ ਵਿਚ ਨਾਜਾਇਜ਼ ਸ਼ਰਾਬ ਵੇਚਣ ਵਾਲੇ ਆਪਣਾ ਕਾਰੋਬਾਰ ਚਲਾ ਰਹੇ ਹਨ। ਲੋਕਾਂ ਲਈ ਹਾਨੀਕਾਰਕ ਸ਼ਰਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਵਾਹਨਾਂ ਵਿਚ ਨੇੜਲੇ ਪਿੰਡਾਂ ਵਿਚ ਸਪਲਾਈ ਕੀਤਾ ਜਾਂਦਾ ਸੀ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਥਾਣੇ ਦੀ ਪੁਲਸ ਨਾਲ ਸਵੇਰੇ ਉਪਰੋਕਤ ਪਿੰਡਾਂ ਵਿਚ ਛਾਪਾ ਮਾਰਿਆ। ਇਸ ਦੌਰਾਨ ਜਦੋਂ ਪਿੰਡ ਠੱਠਗੜ੍ਹ ਦੇ ਇਕ ਘਰ ਵਿਚ ਖੜ੍ਹੀ ਇਕ ਟਾਟਾ ਸਫਾਰੀ ਗੱਡੀ ਨੰਬਰ ਪੀ.ਬੀ 06 ਐੱਮ 0032 ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਦੋ ਕੈਨੀਆਂ ਅਤੇ ਦੋ ਪਲਾਸਟਿਕ ਦੇ ਲਿਫਾਫਿਆਂ ਵਿਚ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਰੱਖੀ ਹੋਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਦੋਸ਼ੀ ਗੁਰਪਿੰਦਰ ਸਿੰਘ ਵਾਸੀ ਪਿੰਡ ਠੱਠਗੜ੍ਹ, ਘਰ ਵਿਚ ਮੌਜੂਦ ਨਹੀਂ ਸੀ। ਜਾਂਚ ਕਰਨ ਉਕਤ ਕੈਨੀਆਂ ਅਤੇ ਲਿਫਾਫੇ ਚੋਂ 110 ਬੋਤਲਾਂ ਨਾਜਾਇਜ਼ ਸ਼ਰਾਬ ਮਿਲੀਆਂ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜਦੋਂ ਗੁਪਤ ਸੂਚਨਾ ਦੇ ਆਧਾਰ ''ਤੇ ਪਿੰਡ ਜਗਤਪੁਰਾ ਵਿਚ ਛਾਪਾ ਮਾਰਿਆ ਗਿਆ ਤਾਂ ਉੱਥੋਂ ਚਾਰ ਡਰੰਮ, 800 ਲੀਟਰ ਲਾਹਣ ਅਤੇ ਸ਼ਰਾਬ ਕੱਢਣ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਬਰਾਮਦ ਹੋਇਆ। ਮਾਮਲੇ ਦੀ ਜਾਂਚ ਕਰ ਰਹੇ ਝਬਾਲ ਥਾਣੇ ਦੇ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੱਡੀ ਅਤੇ ਨਾਜਾਇਜ਼ ਸ਼ਰਾਬ ਨੂੰ ਜ਼ਬਤ ਕਰ ਲਿਆ ਹੈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਛਾਪੇਮਾਰੀ ਕਰ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਿੰਡ, ਠੱਠਗੜ੍ਹ ਦਾ ਰਹਿਣ ਵਾਲਾ ਪਿਛਲੇ ਲੰਬੇ ਸਮੇਂ ਤੋਂ ਨਾਜ਼ਾਇਜ਼ ਸ਼ਰਾਬ ਦਾ ਧੰਦਾ ਕਰ ਰਿਹਾ ਸੀ। ਵਿਭਾਗ ਅਤੇ ਪੁਲਸ ਕਾਰਵਾਈ ਨੇ ਉਸਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਆਬਕਾਰੀ ਵਿਭਾਗ ਅਤੇ ਹੋਰ ਪੁਲਸ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
