ਪਠਾਨਕੋਟ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੁਲਸ ਤੇ ਮਾਈਨਿੰਗ ਵਿਭਾਗ ਦੀ ਸਾਂਝੀ ਕਾਰਵਾਈ, 4 ਮੁਲਜ਼ਮ ਗ੍ਰਿਫ਼ਤਾਰ
Saturday, Oct 31, 2026 - 04:32 PM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ’ਤੇ ਸ਼ਿਕੰਜਾ ਕੱਸਦਿਆਂ ਪੁਲਸ ਅਤੇ ਮਾਈਨਿੰਗ ਵਿਭਾਗ ਦੀ ਸਾਂਝੀ ਟੀਮ ਵੱਲੋਂ ਨੌਸ਼ਹਿਰਾ ਨਾਲਾਬੰਡਾ ਦੀ ਖੱਡ ਵਿੱਚ ਛਾਪੇਮਾਰੀ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਇੱਕ ਬਿਨਾਂ ਨੰਬਰ ਪਲੇਟ ਵਾਲੀ ਜੇਸੀਬੀ ਮਸ਼ੀਨ ਅਤੇ ਦੋ ਟਿੱਪਰ ਟਰੱਕ ਵੀ ਜ਼ਬਤ ਕੀਤੇ ਗਏ ਹਨ।
ਇਹ ਵੀ ਪੜ੍ਹੋ- Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼
ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ ਕਮ ਮਾਈਨਿੰਗ ਇੰਸਪੈਕਟਰ ਗੁਰਜੋਤ ਸਿੰਘ ਨੂੰ ਸ਼ੁੱਕਰਵਾਰ ਦੁਪਹਿਰ ਕਰੀਬ 12:45 ਵਜੇ ਨੌਸ਼ਹਿਰਾ ਨਾਲਾਬੰਡਾ ਨੇੜੇ ਗੈਰ-ਕਾਨੂੰਨੀ ਮਾਈਨਿੰਗ ਹੋਣ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ’ਤੇ ਉਨ੍ਹਾਂ ਨੇ ਘਰੋਟਾ ਪੁਲਸ ਚੌਕੀ ਦੇ ਇੰਚਾਰਜ ਏਐਸਆਈ ਬੋਧ ਰਾਜ ਨਾਲ ਸੰਪਰਕ ਕੀਤਾ ਅਤੇ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਛਾਪੇਮਾਰੀ ਕੀਤੀ। ਮਾਈਨਿੰਗ ਵਿਭਾਗ ਵੱਲੋਂ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਇਆ ਕਿ ਖੱਡ ਵਿੱਚ ਕਰੀਬ 35 ਮੀਟਰ ਗੁਣਾ 40 ਮੀਟਰ ਦੇ ਖੇਤਰ ਵਿੱਚ ਭਾਰੀ ਮਸ਼ੀਨਰੀ ਦੀ ਮਦਦ ਨਾਲ 1.50 ਮੀਟਰ ਯਾਨੀ ਲਗਭਗ ਪੰਜ ਫੁੱਟ ਡੂੰਘੀ ਗੈਰ-ਕਾਨੂੰਨੀ ਖੁਦਾਈ ਕੀਤੀ ਗਈ ਸੀ। ਮੌਕੇ ਤੋਂ ਪੁਲਸ ਨੇ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲੀ ਜੇਸੀਬੀ ਤੋਂ ਇਲਾਵਾ ਐਚਪੀ38ਡੀ1625 ਅਤੇ ਐਚਪੀ38ਈ5768 ਨੰਬਰ ਵਾਲੇ ਦੋ ਟਿੱਪਰ ਟਰੱਕ ਵੀ ਜ਼ਬਤ ਕਰ ਲਏ।
ਇਹ ਵੀ ਪੜ੍ਹੋ-ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੇਸੀਬੀ ਆਪਰੇਟਰ ਮਨੀਸ਼ ਕੁਮਾਰ ਵਾਸੀ ਪਿੰਡ ਛੰਨੀ ਬੇਲੀ, ਟਿੱਪਰ ਚਾਲਕ ਵਿਕਰਮ ਸਿੰਘ ਵਾਸੀ ਨੌਸ਼ਹਿਰਾ ਨਾਲਾਬੰਡਾ, ਟਿੱਪਰ ਚਾਲਕ ਮੋਹਨ ਲਾਲ ਵਾਸੀ ਮੋਹਤਾਲੀ, ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਅਤੇ ਸਹਾਇਕ ਅਮਿਤ ਕੁਮਾਰ ਵਾਸੀ ਪਿੰਡ ਜਸਵਾਨ, ਤਾਰਾਗੜ੍ਹ, ਪਠਾਨਕੋਟ ਵਜੋਂ ਹੋਈ ਹੈ। ਮਾਈਨਿੰਗ ਇੰਸਪੈਕਟਰ ਗੁਰਜੋਤ ਸਿੰਘ ਅਤੇ ਅੰਕੁਸ਼ ਗੋਇਲ ਦੀ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ਪਠਾਨਕੋਟ ਵਿਖੇ ਮਾਈਨਜ਼ ਐਂਡ ਮਿਨਰਲਜ਼ ਐਕਟ 1957 ਦੀ ਧਾਰਾ 21(1) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਏਐਸਆਈ ਬੋਧ ਰਾਜ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਬਾਰਡਰ ’ਤੇ ਲਗਾਤਾਰ ਹੋ ਰਹੀ ਡਰੋਨਾਂ ਦੀ ਆਮਦ, 10 ਮਹੀਨੇ 'ਚ ਹੈਰੋਇਨ ਰਿਕਵਰੀ ਦਾ ਹੈਰਾਨੀਜਨਕ ਅੰਕੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
