ਪੁਲਸ ਤੇ BSF ਦਾ ਸਾਂਝਾ ਆਪ੍ਰੇਸ਼ਨ, 12 ਕਰੋੜ ਦੀ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Friday, Nov 21, 2025 - 11:48 AM (IST)
ਗੁਰਦਾਸਪੁਰ (ਵਿਨੋਦ): ਪੁਲਸ ਅਤੇ ਸੀਮਾ ਸੁਰੱਖਿਆ ਬਲ ਦੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਲਗਭਗ 12 ਕਰੋੜ ਰੁਪਏ ਦੀ ਕੀਮਤ ਵਾਲੀ 2.5 ਕਿਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਪੁਲਸ ਪਾਰਟੀ, ਸੀਮਾ ਸੁਰੱਖਿਆ ਬਲ ਦੇ ਇੰਸਪੈਕਟਰ ਅਨਿਲ ਕੁਮਾਰ ਚੌਰਸੀਆ ਤੇ ਹੋਰ ਕਰਮਚਾਰੀਆਂ ਨਾਲ ਸਾਂਝੀ ਨਾਕਾਬੰਦੀ ਦੌਰਾਨ, ਮੁਲਜ਼ਮ ਮੰਗਲ ਸਿੰਘ ਉਰਫ਼ ਮੰਗੂ ਪੁੱਤਰ ਕੁਲਦੀਪ ਸਿੰਘ, ਵਾਸੀ ਗੋਪਾਲ ਨੰਬਰ ਅਜਨਾਲਾ ਅਤੇ ਗੁਰਭੇਜ ਸਿੰਘ ਪੁੱਤਰ ਹਰਦੇਵ ਸਿੰਘ, ਵਾਸੀ ਹਰੂਵਾਲ ਨੂੰ ਕਲਾਨੌਰ ਦੇ ਰੁਢੀਆਣਾ ਮੋਡ, ਟੀ-ਮੋਡ ਤੋਂ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ ਵਿੱਚ ਉਨ੍ਹਾਂ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ
ਡੀਐੱਸਪੀ ਸਿਟੀ ਮੋਹਨ ਸਿੰਘ ਨੂੰ ਮੌਕੇ 'ਤੇ ਬੁਲਾਇਆ ਗਿਆ ਕਿਉਂਕਿ ਉਨ੍ਹਾਂ ਨੂੰ ਨਸ਼ੀਲੇ ਪਦਾਰਥ ਰੱਖਣ ਦਾ ਸ਼ੱਕ ਸੀ। ਮੁਲਜ਼ਮਾਂ ਦੀ ਉਨ੍ਹਾਂ ਦੀ ਮੌਜੂਦਗੀ ਵਿੱਚ ਤਲਾਸ਼ੀ ਲੈਣ 'ਤੇ, ਉਨ੍ਹਾਂ ਤੋਂ 2 ਕਿਲੋ 544 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲਈ ਅਗਲੇ 7 ਦਿਨਾਂ ਦੀ ਭਵਿੱਖਬਾਣੀ! ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
