ਪੁਲਸ ਤੇ BSF ਦਾ ਸਾਂਝਾ ਆਪ੍ਰੇਸ਼ਨ, ਸਰਹੱਦ ਨੇੜਿਓਂ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ
Sunday, Nov 23, 2025 - 05:28 PM (IST)
ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਤੇ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 2 ਪੈਕਟ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿਚੋਂ 1 ਕਿਲੋ 709 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ
ਬੀ.ਐੱਸ.ਐੱਫ. ਦੇ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਬੀ.ਐੱਸ.ਐੱਫ. ਦੇ ਜਵਾਨ ਜਦੋਂ ਸਰਹੱਦੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਖੇਤਾਂ ਵਿਚ ਡਿੱਗੇ ਪੈਕਟ ਦੀ ਸੂਚਨਾ ਪ੍ਰਾਪਤ ਹੋਈ, ਜਿਸ ਦੌਰਾਨ ਥਾਣਾ ਖਾਲਾ ਦੀ ਪੁਲਸ ਸਮੇਤ ਇਲਾਕੇ ਵਿਚ ਚਲਾਏ ਤਲਾਸ਼ੀ ਅਭਿਆਨ ਦੌਰਾਨ ਖੇਤਾਂ ਵਿਚ ਡਿੱਗੇ ਇਕ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਨੂੰ ਖੋਲ੍ਹਣ ਦੌਰਾਨ ਉਸ ਵਿਚੋਂ ਇਕ ਕਿਲੋ 107 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਅਧਿਕਾਰੀ ਨੇ ਦੱਸਿਆ ਕਿ ਇਹ ਪੈਕਟ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤੀ ਖੇਤਰ ਵਿਚ ਪੁੱਜਾ ਹੈ।
ਇਹ ਵੀ ਪੜ੍ਹੋ-ਪੰਜਾਬ ਦੀ ਸਿਆਸਤ 'ਚ ਹਲਚਲ! ਮੁੜ ਸਰਗਰਮ ਹੋਣ ਲੱਗੇ ਨਵਜੋਤ ਸਿੰਘ ਸਿੱਧੂ
ਅਧਿਕਾਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹੱਦੀ ਇਲਾਕੇ ਅਧੀਨ ਆਉਂਦੇ ਬੀ.ਓ.ਪੀ. ਪਲੋਪਤੀ ਦੇ ਖੇਤਾਂ ਵਿਚੋਂ ਇਕ ਹੋਰ ਪੈਕਟ ਬਰਾਮਦ ਕੀਤਾ ਗਿਆ ਹੈ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 602 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਪਰਚਾ ਦਰਜ ਕਰਦੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
