ਗੈਰ-ਕਾਨੂੰਨੀ ਮਾਈਨਿੰਗ ’ਤੇ ਪੁਲਸ ਅਤੇ ਮਾਈਨਿੰਗ ਵਿਭਾਗ ਦੀ ਸਾਂਝੀ ਕਾਰਵਾਈ, ਦੋ ਜੇਸੀਬੀ ਮਸ਼ੀਨਾਂ ਜ਼ਬਤ
Saturday, Nov 21, 2026 - 06:19 PM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਸਰਵੇ ਆਫ਼ ਇੰਡੀਆ ਦੀ ਰਿਪੋਰਟ ਵਿੱਚ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਅੰਦਰ ਵੱਡੇ ਪੱਧਰ ’ਤੇ ਗੈਰ-ਕਾਨੂੰਨੀ ਮਾਈਨਿੰਗ ਹੋਣ ਦੇ ਖੁਲਾਸੇ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਈਨਿੰਗ ਵਿਭਾਗ ਨੂੰ ਫਟਕਾਰ ਲਗਾਉਣ ਤੋਂ ਬਾਅਦ ਹੁਣ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਇਸੇ ਤਹਿਤ ਤਾਰਾਗੜ੍ਹ ਪੁਲਸ ਅਤੇ ਮਾਈਨਿੰਗ ਵਿਭਾਗ ਦੀ ਸਾਂਝੀ ਟੀਮ ਵੱਲੋਂ ਪਿੰਡ ਗੱਜੂ ਖਾਲਸਾ ਵਿੱਚ ਛਾਪੇਮਾਰੀ ਕਰਕੇ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫਾਸ਼ ਕੀਤਾ ਗਿਆ। ਕਾਰਵਾਈ ਦੌਰਾਨ ਮੌਕੇ ਤੋਂ ਦੋ ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ, ਜਦਕਿ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਤਿੰਨੇ ਮੁਲਜ਼ਮ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ-ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਾਰਾਗੜ੍ਹ ਥਾਣੇ ਦੇ ਏਐਸਆਈ ਨਿਰਮਲਜੀਤ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਸੀ। ਇਸੇ ਦੌਰਾਨ ਥਾਣਾ ਤਾਰਾਗੜ੍ਹ ਦੇ ਐਸਐਚਓ ਵੱਲੋਂ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਦਿੱਤੀ ਗਈ ਕਿ ਈਆਰਵੀ ਨੰਬਰ 20 ਅਤੇ ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਪਿੰਡ ਗੱਜੂ ਖਾਲਸਾ ਵਿੱਚ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ-ASI ਦਾ ਕਤਲ ਕਰਨ ਵਾਲਾ ਦੂਜਾ ਸ਼ੂਟਰ ਭੁਪਿੰਦਰ ਭਿੰਦਾ ਵੀ ਗ੍ਰਿਫਤਾਰ
ਸੂਚਨਾ ਮਿਲਣ ’ਤੇ ਏਐਸਆਈ ਨਿਰਮਲਜੀਤ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ, ਜਿੱਥੇ ਮਾਈਨਿੰਗ ਇੰਸਪੈਕਟਰ ਸਾਹਿਲ ਸਕੋਲਾ ਵੀ ਆਪਣੀ ਟੀਮ ਸਮੇਤ ਮੌਜੂਦ ਸਨ। ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਮੌਕੇ ਦਾ ਮੁਆਇਨਾ ਕਰਕੇ ਗੈਰ-ਕਾਨੂੰਨੀ ਮਾਈਨਿੰਗ ਵਾਲੇ ਸਥਾਨ ਦੀ ਪੈਮਾਇਸ਼ ਕੀਤੀ ਗਈ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਥਾਣਾ ਤਾਰਾਗੜ੍ਹ ਦੇ ਨਾਮ ਲਿਖਤੀ ਸ਼ਿਕਾਇਤ ਪੁਲਸ ਨੂੰ ਸੌਂਪੀ ਗਈ।
ਤਿੰਨ ਮੁਲਜ਼ਮ ਨਾਮਜ਼ਦ, ਪੁਲਸ ਵੱਲੋਂ ਛਾਪੇਮਾਰੀ ਜਾਰੀ
ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਮੌਕੇ ਤੋਂ ਦੋ ਜੇਸੀਬੀ ਮਸ਼ੀਨਾਂ ਜ਼ਬਤ ਕਰਕੇ ਪੁਲਸ ਦੇ ਹਵਾਲੇ ਕੀਤੀਆਂ ਗਈਆਂ, ਜਿਨ੍ਹਾਂ ਨੂੰ ਪੁਲਿਸ ਨੇ ਸਬੂਤ ਵਜੋਂ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਜਾਂਚ ਦੌਰਾਨ ਤਿੰਨ ਵਿਅਕਤੀਆਂ ਦੀ ਪਛਾਣ ਬਲਵਾਨ ਸਿੰਘ ਉਰਫ਼ ਭਾਨੂ ਵਾਸੀ ਸੁਕਰੇਟ, ਮਲਕੀਤ ਸਿੰਘ ਵਾਸੀ ਰੱਕਵਾਲ ਅਤੇ ਅਰਪਨ ਵਾਸੀ ਹਾਡਾ ਵਜੋਂ ਹੋਈ ਹੈ। ਮਾਈਨਿੰਗ ਇੰਸਪੈਕਟਰ ਸਾਹਿਲ ਸਕੋਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਤਾਰਾਗੜ੍ਹ ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਨੁਸਾਰ ਤਿੰਨੇ ਮੁਲਜ਼ਮ ਫਿਲਹਾਲ ਫਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਨੌਜਵਾਨਾਂ ਦੀਆਂ ਦੋ ਧਿਰਾਂ ਵਿਚਾਲੇ ਖੂਨੀ ਝੜਪ, ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
