ਜੱਜ ਦੇ ਨਾਮ ’ਤੇ ਇਨਸਾਫ ਦਿਵਾਉਣ ਦਾ ਝਾਂਸਾ ਦੇ ਕੇ 4 ਮੁਲਜ਼ਮਾਂ ਨੇ ਮਾਰੀ ਢਾਈ ਲੱਖ ਰੁਪਏ ਦੀ ਠੱਗੀ

06/11/2022 6:39:25 PM

ਤਰਨਤਾਰਨ (ਰਮਨ) - ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਚਾਰ ਮੁਲਜ਼ਮਾਂ ਖਿਲਾਫ਼ ਇਕ ਸਾਬਕਾ ਫੌਜੀ ਨੂੰ ਜੱਜ ਦੇ ਨਾਮ ਉੱਪਰ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਦੇ ਜੁਰਮ ਹੇਠ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦ ਕੀਤੇ ਗਏ ਮੁਲਜ਼ਮਾਂ ’ਚ ਇਕ ਮਹਿਲਾ ਕਰਮਚਾਰੀ ਵੀ ਸ਼ਾਮਲ ਹੈ, ਜੋ ਮਾਨਯੋਗ ਅਦਾਲਤ ’ਚ ਨੌਕਰੀ ਕਰਦੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

ਜਾਣਕਾਰੀ ਦਿੰਦੇ ਹੋਏ ਕਮਲਜੀਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਨਾਗੋਕੇ ਨੇ ਦੱਸਿਆ ਕਿ ਉਹ ਫ਼ੌਜ ਤੋਂ ਸੇਵਾਮੁਕਤ ਹੋ ਕੇ ਆਇਆ ਹੈ। ਇਸ ਦੇ ਪਿਤਾ ਧਰਮ ਸਿੰਘ ਬੀ.ਐੱਸ.ਐੱਫ. ਵਿਚ ਬਤੌਰ ਇੰਸਪੈਕਟਰ ਸੇਵਾਮੁਕਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 24 ਮਾਰਚ 2019 ਦੌਰਾਨ ਉਨ੍ਹਾਂ ਦੇ ਘਰ ਵੈਰੋਵਾਲ ਥਾਣੇ ਵਿਚ ਤਾਇਨਾਤ ਇਕ ਏ.ਐੱਸ.ਆਈ ਵਲੋਂ ਸਮੇਤ ਪੁਲਸ ਪਾਰਟੀ ਦਾਖ਼ਲ ਹੁੰਦੇ ਹੋਏ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਉਸ ਦੇ ਪਿਤਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਕਰੀਬ 7 ਮਹੀਨੇ ਇਲਾਜ ਜਾਰੀ ਰਿਹਾ, ਜਿਸ ਤੋਂ ਬਾਅਦ ਉਨ੍ਹਾਂ ਦੀ 27 ਅਕਤੂਬਰ 2019 ਨੂੰ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਕਮਲਜੀਤ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਨਾਲ ਹੋਈ ਮਾਰਕੁੱਟ ਸਬੰਧੀ ਉਸ ਨੇ ਸੋਸ਼ਲ ਮੀਡੀਆ ਉੱਪਰ ਲਾਈਵ ਹੋ ਕੇ ਇਨਸਾਫ ਦੀ ਗੁਹਾਰ ਲਗਾਈ ਸੀ, ਕਿਉਂਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਬਾਅ ਕਾਰਨ ਉਸ ਨੂੰ ਇਨਸਾਫ ਨਹੀਂ ਮਿਲ ਰਿਹਾ ਸੀ। ਇਸ ਦੌਰਾਨ ਉਸਦਾ ਸੰਪਰਕ ਸਾਬਕਾ ਪੁਲਸ ਮੁਲਾਜ਼ਮਾਂ ਵਲੋਂ ਬਣਾਈ ਇਕ ਜਥੇਬੰਦੀ, ਜਿਸ ਦਾ ਮੁਖੀ ਪਰਮਜੀਤ ਸਿੰਘ ਉਰਫ ਮੰਗਾ ਵਲੋਂ ਉਸ ਨੂੰ ਇਨਸਾਫ ਦਿਵਾਉਣ ਅਤੇ ਮਾਣਯੋਗ ਜੱਜ ਸਾਹਿਬਾਨ ਨਾਲ ਵਧੀਆ ਰਿਸ਼ਤੇ ਹੋਣ ਦਾ ਲਾਲਚ ਦਿੰਦੇ ਹੋਏ ਆਪਣੇ ਝਾਂਸੇ ਵਿਚ ਫਸਾ ਲਿਆ ਗਿਆ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ, ਕਿਹਾ-ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ 

ਕਮਲਜੀਤ ਨੇ ਦੱਸਿਆ ਕਿ ਪਰਮਜੀਤ ਸਿੰਘ ਦੇ ਸਾਥੀ ਦਿਲਬਾਗ ਸਿੰਘ ਪੁੱਤਰ ਮਹਿੰਦਰ ਸਿੰਘ, ਕੁਲਦੀਪ ਸਿੰਘ ਪੁੱਤਰ ਦਿਲਬਾਗ ਸਿੰਘ ,ਰਾਣੀ ਕੌਰ ਪਤਨੀ ਕੁਲਦੀਪ ਸਿੰਘ ਅਤੇ ਗੁਰਪ੍ਰੀਤ ਕੌਰ ਵਾਸੀਆਨ ਪਿੰਡ ਕੰਗ ਜੋ ਅਦਾਲਤ ਵਿਚ ਨੌਕਰੀ ਕਰਦੀ ਹੈ, ਨੇ ਉਸ ਨੂੰ ਜੱਜ ਸਾਹਿਬ ਦਾ ਹਵਾਲਾ ਦਿੰਦੇ ਹੋਏ ਇਨਸਾਫ ਦਿਵਾਉਣ ਬਦਲੇ ਪਹਿਲਾਂ ਡੇਢ ਲੱਖ ਰੁਪਏ ਵਸੂਲ ਕੀਤੇ, ਜਿਸ ਤੋਂ ਬਾਅਦ ਇਕ ਲੱਖ ਰੁਪਏ ਦੀ ਹੋਰ ਰਾਸ਼ੀ ਵਸੂਲ ਕਰ ਲਈ। ਕਮਲਜੀਤ ਸਿੰਘ ਨੇ ਕਿਹਾ ਕਿ ਜਦੋਂ ਇਹ ਰਕਮ ਦੇਣ ਤੋਂ ਬਾਅਦ ਉਸ ਨੂੰ ਕੋਈ ਇਨਸਾਫ ਨਾ ਮਿਲਿਆ ਤਾਂ ਉਕਤ ਮੁਲਜ਼ਮਾਂ ਵਲੋਂ ਢਾਈ ਲੱਖ ਰੁਪਏ ਵਾਪਸ ਦੇਣ ਦੀ ਬਜਾਏ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

ਕਮਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਸ ਨੇ ਇਨਸਾਫ ਲੈਣ ਲਈ ਜ਼ਿਲੇ ਦੇ ਐੱਸ.ਐੱਸ.ਪੀ. ਪਾਸ ਪੇਸ਼ ਹੋ ਦਰਖਾਸਤ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ਼ ਧੋਖਾਧੜੀ ਸਬੰਧੀ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।


rajwinder kaur

Content Editor

Related News