ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਗ੍ਰਿਫਤਾਰ

Friday, Oct 12, 2018 - 11:22 AM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਗ੍ਰਿਫਤਾਰ

ਝਬਾਲ (ਨਰਿੰਦਰ) : ਥਾਣਾ ਝਬਾਲ ਦੀ ਪੁਲਸ ਵਲੋਂ ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਥਾਦੇਦਾਰ ਕੁਲਦੀਪ ਰਾਏ ਪੁਲਸ ਪਾਰਟੀ ਸਮੇਤ ਲਿੰਕ ਰੋਡ ਹੀਰਾਪੁਰ ਵੱਲ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ। ਇਸ ਤਲਾਸ਼ੀ ਦੌਰਾਨ ਗੁਰਜੀਤ ਸਿੰਘ ਉਰਫ ਗੱਬਰ ਕੋਲੋਂ 789 ਨਸ਼ੇ ਵਾਲੀਆਂ ਗੋਲੀਆਂ ਤੇ ਦੂਜੇ ਨੌਜਵਾਨ ਕੁਲਦੀਪ ਸਿੰਘ ਉਰਫ ਹੈਪੀ ਕੋਲੋਂ 106 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਚਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਖਿਲਾਫ ਥਾਣਾ ਝਬਾਲ ਵਿਖੇ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।


Related News