ਡਾ. ਸੰਦੀਪ ਤੇ ਮੋਨੂੰ ਚੀਮਾ ਦੀ ਅਗਵਾਈ ਲੋਕਾਂ ਨੂੰ ਮਿਲ ਰਿਹਾ ਹੈ ਭਲਾਈ ਸਕੀਮਾਂ ਦਾ ਲਾਭ : ਅਵਤਾਰ

06/12/2018 12:23:37 PM

ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) : ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ 'ਚ ਹਲਕਾ ਵਾਸੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਮਿਲ ਰਿਹਾ ਹੈ ਅਤੇ ਹੱਕਦਾਰ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਬਿਨਾਂ ਭੇਦ ਭਾਵ ਪਹੁੰਚੇ ਇਸ ਲਈ ਵਿਧਾਇਕ ਦੇ ਬੇਟੇ ਡਾ. ਸੰਦੀਪ ਅਗਨੀਹੋਤਰੀ ਅਤੇ ਸਰਪੰਚ ਮੋਨੂੰ ਚੀਮਾ ਵਲੋਂ ਪਿੰਡ-ਪਿੰਡ ਪਹੁੰਚ ਕਰਕੇ ਲੋਕਾਂ ਨਾਲ ਰਾਬਤਾ ਸਾਧਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਯੂਥ ਕਾਂਗਰਸੀ ਆਗੂ 'ਤੇ ਪਿੰਡ ਬੁਰਜ 195 ਤੋਂ ਸਰਪੰਚੀ ਦੇ ਸੰਭਾਵੀ ਉਮੀਦਵਾਰ ਅਵਤਾਰ ਸਿੰਘ ਬੁਰਜ ਨੇ ਕਰਦਿਆਂ ਕਿਹਾ ਕਿ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਇਕ ਦਰਵੇਸ਼ ਸਿਆਸਤਦਾਨ ਹਨ ਅਤੇ ਉਨ੍ਹਾਂ ਵਲੋਂ ਪੂਰਾ ਧਿਆਨ ਹਲਕਾ ਤਰਨਤਾਰਨ ਦੀ ਕਾਰਜਸ਼ੀਲਤਾ ਵੱਲ ਰੱਖਿਆ ਜਾ ਰਿਹਾ ਹੈ। ਬੁਰਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 555 ਕਰੋੜ ਰੁਪਏ ਜ਼ਿਲਾ ਤਰਨਤਾਰਨ ਨੂੰ ਦੇਣ ਦਾ ਐਲਾਣ ਕੀਤਾ ਗਿਆ ਹੈ, ਜਿਸ ਨਾਲ ਅਗਾਮੀ ਸਮੇਂ ਦੌਰਾਨ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਵਿਕਾਸ, ਉਨਤੀ ਅਤੇ ਤਰੱਕੀ ਪੱਖੋਂ ਕਾਇਆ ਕਲਪ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ 10 ਸਾਲ ਕੀਤੇ ਗਏ ਰਾਜ ਦੌਰਾਨ ਪੰਜਾਬ ਨੂੰ ਨਸ਼ਿਆਂ ਦੀ ਮੰਡੀ ਬਣਾ ਕੇ ਰੱਖ ਦਿੱਤਾ ਗਿਆ ਹੈ ਅਤੇ ਪੰਜਾਬ ਦੀ ਨੌਜਵਾਨ ਨੂੰ ਬਰਬਾਦੀ ਵੱਲ ਧੱਕਿਆ ਗਿਆ ਹੈ। ਅਵਤਾਰ ਸਿੰਘ ਬੁਰਜ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਬੁਰਜ 195 ਵਾਸੀ ਕਾਂਗਰਸ ਸਰਕਾਰ ਅਤੇ ਵਿਧਾਇਕ ਡਾ. ਅਗਨੀਹੋਤਰੀ ਦੀ ਕਾਰਜਸ਼ੈਲੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਮੌਕੇ ਸਰਪੰਚ ਮੋ ਚੀਮਾ, ਸਾਬਕਾ ਸਰਪੰਚ ਬਲਦੇਵ ਸਿੰਘ ਪੱਟੂ, ਸਰਪੰਚ ਗਿੰਦਰ ਝਬਾਲ ਆਦਿ ਹਾਜ਼ਰ ਸਨ।


Related News