ਜਸਟਿਸ ਵਿਕਾਸ ਬਹਿਲ ਵੱਲੋਂ ਸੈਂਟਰਲ ਜੇਲ੍ਹ ਗੁਰਦਾਸਪੁਰ ਦਾ ਦੌਰਾ, ਕੈਦੀਆਂ ਦੀਆਂ ਮੁਸ਼ਕਲਾਂ ਸੁਣ ਕੇ ਤੁਰੰਤ ਹੁਕਮ ਜਾਰੀ
Friday, Mar 27, 2026 - 05:36 PM (IST)
ਗੁਰਦਾਸਪੁਰ (ਵਿਨੋਦ)- ਮਾਨਯੋਗ ਮਿਸਟਰ ਜਸਟਿਸ ਵਿਕਾਸ ਬਹਿਲ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪ੍ਰਬੰਧਕੀ ਜੱਜ, ਸੈਸ਼ਨ ਡਵੀਜਨ, ਗੁਰਦਾਸਪੁਰ ਵਲੋਂ ਸੈਂਟਰਲ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਦਿਲਬਾਗ ਸਿੰਘ ਜੌਹਲ ਜ਼ਿਲਾ ਅਤੇ ਸੈਸ਼ਨ ਜੱਜ ਗੁਰਦਾਸਪੁਰ, ਆਦਿਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਆਦਿੱਤਿਆ ਐੱਸ.ਐੱਸ.ਪੀ ਗੁਰਦਾਸਪੁਰ, ਹਰਪ੍ਰੀਤ ਸਿੰਘ ਸਿਵਲ ਜੱਜ (ਸ.ਡ.)/ਸੀ.ਜੇ.ਐੱਮ. -ਸਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਗੁਰਦਾਸਪਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ
ਮਾਨਯੋਗ ਜਸਟਿਸ ਵਿਕਾਸ ਬਹਿਲ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਤੁਰੰਤ ਸਮਰੱਥ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ
ਮਾਨਯੋਗ ਮਿਸਟਰ ਜਸਟਿਸ ਵਿਕਾਸ ਬਹਿਲ ਵੱਲੋਂ ਸੈਂਟਰਲ ਜੇਲ੍ਹ, ਗੁਰਦਾਸਪੁਰ ਦੇ ਬੰਦੀਆਂ ਵੱਲੋਂ ਪੰਜਾਬ ਪਰੀਜ਼ਨ ਉਲੰਪਿਕ ਦੀਆਂ ਖੇਡਾਂ ਵਿੱਚੋਂ ਓਵਰਆਲ ਦੂਜਾ ਸਥਾਨ ਹਾਸਲ ਕਰਨ ’ਤੇ ਉਕਤ ਬੰਦੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਅੱਗੇ ਕਿਹਾ ਗਿਆ ਕਿ ਉਹ ਆਪਣੇ ਨਾਲ ਦੇ ਸਾਥੀਆਂ ਨੂੰ ਵੀ ਖੇਡਾਂ ਖੇਡਣ ਲਈ ਪ੍ਰੇਰਿਤ ਕਰਨ। ਇਸ ਮੌਕੇ ਜੇਲ੍ਹ ਸੁਪਰਡੈਂਟ ਮੁਖਤਿਆਰ ਰਾਏ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਅੰਮ੍ਰਿਤਪਾਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ ਕਤਾਰਾਂ, 3800 ਰੁਪਏ ਤੱਕ ਪੁੱਜਾ ਸਿਲੰਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
