ਕਲਾਨੌਰ ਦੇ ਬੱਸ ਸਟੈਂਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

04/18/2022 1:45:51 PM

ਕਲਾਨੌਰ (ਮਨਮੋਹਨ) - ਸਰਹੱਦੀ ਕਸਬਾ ਕਲਾਨੌਰ ਦੇ ਬੱਸ ਸਟੈਂਡ ਵਿਖੇ ਇਕ ਅਣਪਛਾਤੇ ਵਿਅਕਤੀ ਦੀ, ਜੋ ਪਿਛਲੇ 5-6 ਦਿਨਾਂ ਬੱਸ ਸਟੈਂਡ ਦੇ ਨਜ਼ਦੀਕ ਨਜ਼ਰ ਆ ਰਿਹਾ ਸੀ ਅਤੇ ਉਥੇ ਹੀ ਸੌਂਦਾ ਸੀ, ਦੀ ਬੀਤੀ ਸ਼ਾਮ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਕੁਝ ਵਿਅਕਤੀਆਂ ਨੂੰ ਪਤਾ ਲੱਗਣ ’ਤੇ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ। ਏ. ਐੱਸ. ਆਈ. ਬਲਵਿੰਦਰ ਸਿੰਘ ਅਤੇ ਏ. ਐੱਸ. ਆਈ. ਸਵਿੰਦਰ ਪਾਲ ਨੇ ਪੁਲਸ ਪਾਰਟੀ ਸਮੇਤ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਇਸ ਸਬੰਧੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਟੈਂਡ ਦੇ ਨਜ਼ਦੀਕੀ ਲੋਕਾਂ ਦੇ ਦੱਸਣ ਮੁਤਾਬਕ ਇਹ ਅਣਪਛਾਤਾ ਵਿਅਕਤੀ, ਜਿਸਦੀ ਉਮਰ ਕਰੀਬ 52 ਸਾਲ ਲੱਗਦੀ ਹੈ, ਬੱਸ ਸਟੈਂਡ ’ਤੇ ਰਹਿ ਰਿਹਾ ਸੀ। ਉਨ੍ਹਾਂ ਕਿਹਾ ਕਿ ਲਾਸ਼ ਦੀ ਪਛਾਣ ਨਾ ਹੋਣ ਕਾਰਨ ਇਸਨੂੰ ਸਨਾਖਤ ਲਈ 72 ਘੰਟਿਆਂ ਤੱਕ ਮੁਰਦਾਘਰ ਵਿਖੇ ਰੱਖਿਆ ਜਾਵੇਗਾ। ਉਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ


rajwinder kaur

Content Editor

Related News